All Latest NewsGeneralHealthNews FlashPunjab NewsTOP STORIES

Bhagwant Mann ਸਰਕਾਰ ਦਾ ਔਰਤਾਂ ਲਈ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗੀ ਇਹ ਖਾਸ ਸਕੀਮ

 

Bhagwant Mann: ਸਰਕਾਰ ਨੇ ਔਰਤਾਂ ਦੇ ਪੋਸ਼ਣ ਅਤੇ ਸਿਹਤ ਨੂੰ ਸੁਧਾਰਨ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਸੀ.ਐਮ ਮਾਨ ਦੀ ਸਰਕਾਰ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਇਸ ਮੁਹਿੰਮ ਤਹਿਤ ਮਾਨ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਸਰਕਾਰ ਨੇ ਇਨ੍ਹਾਂ ਔਰਤਾਂ ਦੇ ਪੋਸ਼ਣ ਅਤੇ ਸਿਹਤ ਨੂੰ ਸੁਧਾਰਨ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

ਇਸ ਦੀ ਸ਼ੁਰੂਆਤ ਇਸੇ ਜੂਨ ਮਹੀਨੇ ਤੋਂ ਹੀ ਹੋ ਜਾਵੇਗੀ, ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਖੁਦ ਦਿੱਤੀ ਹੈ।

ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਨੇ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਚਾਲੂ ਵਿੱਤੀ ਸਾਲ ਤੋਂ 60 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਦੀ ਸ਼ੁਰੂਆਤ ਇਸੇ ਜੂਨ ਮਹੀਨੇ ਵਿੱਚ ਕੀਤੀ ਜਾਵੇਗੀ ਅਤੇ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿਛਲੇ ਵਿੱਤੀ ਸਾਲ ਦੌਰਾਨ ਪੰਜਾਬ ਦੀਆਂ 96,044 ਔਰਤਾਂ ਨੂੰ 42 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ। ਇਨ੍ਹਾਂ ‘ਚੋਂ 42,592 ਔਰਤਾਂ ਨੂੰ ਉਨ੍ਹਾਂ ਦੀ ਦੂਜੀ ਬੇਟੀ ਦੇ ਜਨਮ ‘ਤੇ ਲਗਭਗ 25.55 ਕਰੋੜ ਰੁਪਏ ਦਿੱਤੇ ਗਏ।

ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਵਿੱਤੀ ਸਹਾਇਤਾ ਲਈ ਔਰਤਾਂ ਫਾਰਮ ਭਰ ਕੇ ਆਂਗਣਵਾੜੀ ਵਰਕਰਾਂ ਨੂੰ ਆਪਣੇ ਆਂਗਣਵਾੜੀ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਸਕਦੀਆਂ ਹਨ।

ਇਸ ਤੋਂ ਬਾਅਦ ਸਰਕਾਰ ਵੱਲੋਂ ਮਿਲਣ ਵਾਲੀ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੰਤਰੀ ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਉਨ੍ਹਾਂ ਨੂੰ ਲਾਭਪਾਤਰੀਆਂ ਦੇ ਫਾਰਮ ਭਰਨ ਲਈ ਕਿਹਾ ਹੈ।

 

Leave a Reply

Your email address will not be published. Required fields are marked *