Weather Alert- ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
Weather Alert- ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ
ਪੰਜਾਬ ਨੈੱਟਵਰਕ, ਚੰਡੀਗੜ੍ਹ-
Weather Alert- ਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, ਪੰਜਾਬ ਦੇ ਅੰਦਰ ਅੱਜ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਿਕ, ਸੂਬੇ ਦੇ ਕਰੀਬ ਡੇਢ ਦਰਜਨ ਜਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੇ ਨਾਲ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ। ਤੜਕੇ ਤੋਂ ਹੀ ਪੰਜਾਬ, ਚੰਡੀਗੜ੍ਹ, ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਹਰ ਪਾਸੇ ਹਨੇਰਾ ਛਾਇਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਬਾਰਿਸ਼ ਕਾਰਨ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।