Breaking: ਪੰਜਾਬ ਦੇ ਸਕੂਲੀ ਸਿਲੇਬਸ ‘ਚ ਜੋੜਿਆ ਜਾਵੇਗਾ ਇੱਕ ਹੋਰ ‘ਨਵਾਂ ਵਿਸ਼ਾ’! ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਕੂਲੀ ਸਿਲੇਬਸ ਦੇ ਵਿੱਚ ਨਵਾਂ ਵਿਸ਼ਾ ਜੋੜਨ ਬਾਰੇ ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਸੂਬੇ ਦੇ ਅੰਦਰ ਲਗਾਤਾਰ ਨਸ਼ੇ ਦੇ ਕੇਸ ਵੱਧ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਦੀ ਓਵਰਡੋਜ਼ ਦੇ ਕਾਰਨ ਹੋ ਰਹੀਆਂ ਹਨ।
ਸੀਐੱਮ ਮਾਨ ਨੇ ਕਿਹਾ ਕਿ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਅਤੇ ਨਸ਼ੇ ਨੂੰ ਜੜ੍ਹੋ ਖ਼ਤਮ ਕਰਨ ਵਾਸਤੇ ਅਸੀਂ ਅਹਿਮ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸਕੂਲ ਸਿਲੇਬਸ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
ਜਿਸ ਲਈ ਸਿੱਖਿਆ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਹਰੇਕ ਮਾਮਲੇ ਵਿੱਚ ਮੁੱਖ ਮੰਤਰੀ ਰਾਹਤ ਫੰਡ ਤੋਂ ਢੁਕਵੀਂ ਰਾਹਤ ਦਿੱਤੀ ਜਾਵੇ।
ਦੱਸਣਾ ਬਣਦਾ ਹੈ ਕਿ, ਇਹ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਕੀਤਾ।