Punjab News: ਕੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ?
ਚੰਡੀਗੜ੍ਹ-
Punjab News: ਕੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਉਮਰ ਵਧਾਉਣ ਦੀ ਤਿਆਰੀ ਵਿੱਚ ਹੈ। ਇਹ ਸਵਾਲ ਤਾਂ ਪੈਦਾ ਹੋਇਆ ਹੈ, ਜਦੋਂ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਨੇ ਟ੍ਰਿਬਿਊਨ ਨੂੰ ਅਜਿਹਾ ਬਿਆਨ ਦੇ ਦਿੱਤਾ।
ਅੰਮ੍ਰਿਤਸਰ ਤੋਂ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਨੇ ਟ੍ਰਿਬਿਊਨ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਸੇਵਾਮੁਕਤੀ ਦੀ ਉਮਰ 58 ਸਾਲ ਤੋਂ 60 ਸਾਲ ਕਰਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਗੁਰਜੀਤ ਔਜਲਾ ਦੇ ਬਿਆਨ ਵਿੱਚ ਕਿੰਨੀ ਸਚਾਈ ਹੈ, ਇਸ ਬਾਰੇ ਪਤਾ ਲਾਇਆ ਜਾ ਰਿਹਾ ਹੈ।
ਔਜਲਾ ਨੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਕਿ ਸੂਬਾ ਸਰਕਾਰ ਜੇਕਰ ਅਜਿਹਾ ਫ਼ੈਸਲਾ ਕਰਦੀ ਹੈ ਤਾਂ, ਇਹ ਫ਼ੈਸਲਾ ਪੰਜਾਬ ਨੂੰ ਪਿੱਛੇ ਧੱਕਣ ਵਾਲਾ ਹੋਵੇਗਾ। ਪੰਜਾਬ ਵਿੱਚ ਪਹਿਲਾਂ ਹੀ ਬੇਰੁਜ਼ਗਾਰੀ ਹੈ ਅਤੇ ਹੁਣ ਇਸ ਫ਼ੈਸਲੇ ਨਾਲ ਇਸ ਵਿੱਚ ਹੋਰ ਵਾਧਾ ਹੋਵੇਗਾ।
ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸਥਿਤੀ ’ਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ। ਪੰਜਾਬ ਸਰਕਾਰ ਹਮੇਸ਼ਾ ਦਾਅਵਾ ਕਰਦੀ ਰਹੀ ਹੈ ਕਿ ਉਹ ਨੌਕਰੀਆਂ ਦੇ ਰਹੀ ਹੈ, ਜਦਕਿ ਇਹ ਨੌਕਰੀਆਂ ਖੋਹਣ ਵਾਲੀ ਨੀਤੀ ਹੋਵੇਗੀ।