All Latest NewsNews FlashPunjab News

ਸੋਧੀ ਖ਼ਬਰ: ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ! ਹੁਣ ਇਨ੍ਹਾਂ ਲੋਕਾਂ ਦੀਆਂ ਮੁਫ਼ਤ ਸਹੂਲਤਾਂ ਹੋਣਗੀਆਂ ਬੰਦ

 

ਪੰਜਾਬ ਨੈੱਟਵਰਕ, ਚੰਡੀਗੜ੍ਹ –

ਭਗਵੰਤ ਮਾਨ ਸਰਕਾਰ ਦਾ ਨਸ਼ਾ ਤਸਕਰਾਂ ਦੇ ਖਿਲਾਫ਼ ਵੱਡਾ ਐਕਸ਼ਨ ਵੇਖਣ ਨੂੰ ਮਿਲ ਰਿਹਾ ਹੈ। ਸਰਕਾਰ ਨੇ ਹੁਣ ਨਸ਼ਾ ਤਸਕਰਾਂ ਨੂੰ ਮਿਲਣ ਵਾਲੀਆਂ ਮੁਫ਼ਤ ਸਰਕਾਰੀ ਸਹੂਲਤਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਿਆਂ ਦੇ ਸਮਗਲਰ ਅਤੇ ਸਪਲਾਇਰ, ਜੋ ਅਪਰੇਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਣਗੇ, ਉਨ੍ਹਾਂ ਨੂੰ ਮਿਲ ਰਹੀਆਂ ਮੁਫ਼ਤ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਬੰਦ ਕੀਤੀਆਂ ਜਾਣਗੀਆਂ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਹ ਪ੍ਰਸਤਾਵ ਹੋਣ ਵਾਲੀ ਮੰਜ਼ੂਰੀ ਲਈ ਪੰਜਾਬ ਸਰਕਾਰ ਅੱਗੇ ਪੇਸ਼ ਕੀਤਾ ਜਾਵੇਗਾ।

ਦੱਸਣਾ ਬਣਦਾ ਹੈ ਕਿ ਸੂਬੇ ਦੇ ਨਸ਼ਾ ਤਸਕਰਾਂ ਵਿਰੁੱਧ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਹੋਈ ਹੈ ਅਤੇ ਬੀਤੇ ਦਿਨ ਕਈ ਥਾਵਾਂ ਤੇ ਸਮੱਗਲਰਾਂ ਦੀਆ ਗੈਰ-ਕਾਨੂੰਨੀ ਜ਼ਾਇਦਾਦਾਂ ਤੇ ਬੁਲਡੋਜ਼ਰ ਚਲਾਇਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਹੇਠਲੇ ਪੱਧਰ ‘ਤੇ ਠੋਸ ਯੋਜਨਾਬੰਦੀ ਅਤੇ ਅਮਲ ਰਾਹੀਂ ਜਿੱਤਣਾ ਹੋਵੇਗਾ ਜਿਸ ਲਈ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਕ ਅਸਾਧਾਰਨ ਜੰਗ ਹੈ ਅਤੇ ਸਰਕਾਰ ਨੂੰ ਖਾਸ ਤੌਰ ਉਤੇ ਹਰੇਕ ਅਧਿਕਾਰੀ ਨੂੰ ਲੀਹੋਂ ਹਟਵੇਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਅਤੇ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ।

 

Leave a Reply

Your email address will not be published. Required fields are marked *