Punjab News: ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਸਸਪੈਂਡ, ਜਾਣੋ ਕੀ ਲੱਗੇ ਦੋਸ਼?
ਫਤਹਿਗੜ੍ਹ ਚੂੜ੍ਹੀਆਂ
Punjab News: ਕਥਿਤ ਤੌਰ ‘ਤੇ ਰਿਸ਼ਵਤ ਮੰਗਣ ਅਤੇ ਭੱਦੀ ਸ਼ਬਦਾਵਲੀ ਬੋਲਣ ਦੇ ਦੋਸ਼ਾਂ ਤਹਿਤ ਪੁਲਿਸ ਵਿਭਾਗ ਨੇ ਸਬ ਇੰਸਪੈਕਟਰ ਪਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਪਲਵਿੰਦਰ ਸਿੰਘ ਥਾਣਾ ਫਤਹਿਗੜ੍ਹ ਚੂੜ੍ਹੀਆਂ ’ਚ ਤੈਨਾਤ ਸੀ ਅਤੇ ਉਨ੍ਹਾਂ ‘ਤੇ ਕਥਿਤ ਤੌਰ ਤੇ ਇਕ ਵਿਅਕਤੀ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਹਰਕਤ ਵਿੱਚ ਆਉਂਦੇ ਹੋਏ ਵਿਭਾਗ ਨੇ ਪਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਮੀਡੀਆ ਨੂੰ ਦਿੱਤੇ ਬਿਆਨ ਵਿੱਚ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅਭੇ ਮਸੀਹ ਪੁੱਤਰ ਅਜੇ ਮਸੀਹ ਵਾਸੀ ਫਤਹਿਗੜ੍ਹ ਚੂੜੀਆਂ ਉਪਰ ਲੜਾਈ-ਝਗੜੇ ਤੇ ਦੁਕਾਨ ਨੂੰ ਅੱਗ ਲਗਾਉਣ ਸਬੰਧੀ ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਹੋਇਆ ਸੀ।
ਇਸ ਕੇਸ ਦੀ ਤਫਤੀਸ਼ ਕਰ ਰਹੇ ਐੱਸਆਈ ਬਲਵਿੰਦਰ ਸਿੰਘ ਦੀ ਮੁਲਜ਼ਮ ਅਭੇ ਮਸੀਹ ਦੇ ਪਿਤਾ ਅਜੇ ਮਸੀਹ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਆਡਿਓ ਵਾਇਰਲ ਹੋਈ ਹੈ ਅਤੇ ਉਸ ਆਡਿਓ ਨੂੰ ਲੈ ਕੇ ਐੱਸਆਈ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮਹਿਕਮੇ ਵੱਲੋਂ ਜਾਂਚ ਵੀ ਸ਼ੁਰੂ ਕਰ ਕੀਤੀ ਗਈ ਹੈ।
ਡੀਐੱਸਪੀ ਵਿਪਨ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਕੀਮਤ ’ਤੇ ਵੀ ਬਰਦਾਸ਼ਤ ਨਹੀਂ ਹੋਵੇਗਾ। ਚਾਹੇ ਉਹ ਪੁਲਿਸ ਦਾ ਮੁਲਾਜ਼ਮ ਕਿਉਂ ਨਾ ਹੋਵੇ।