All Latest NewsNationalNews Flash

Haryana: ਬੋਰਡ ਪੇਪਰ ਲੀਕ ਦਾ ਮਾਮਲਾ, 30 ਅਧਿਕਾਰੀ ਸਸਪੈਂਡ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਸਕੂਲ ਸਿੱਖਿਆ ਬੋਰਡ ਭਿਵਾਨੀ ਦੇ ਪੇਪਰ ਲੀਕ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਸਰਕਾਰ ਨੇ 4 ਡੀਐਸਪੀ, 3 ਐਸਐਚਓ, 1 ਚੌਕੀ ਇੰਚਾਰਜ ਸਮੇਤ ਕੁੱਲ 25 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ 4 ਸਰਕਾਰੀ ਇੰਸਪੈਕਟਰਾਂ ਅਤੇ ਇੱਕ ਪ੍ਰਾਈਵੇਟ ਇੰਸਪੈਕਟਰ ਵਿਰੁੱਧ ਐਫਆਈਆਰ ਦੇ ਹੁਕਮ ਜਾਰੀ ਕੀਤੇ ਗਏ ਹਨ। 4 ਬਾਹਰੀ ਵਿਅਕਤੀਆਂ ਅਤੇ 8 ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਸੀਐਮ ਨਾਇਬ ਸਿੰਘ ਸੈਣੀ ਨੇ ਪੇਪਰ ਲੀਕ ਮਾਮਲੇ ਤੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ 4 ਡੀਐਸਪੀ ਅਤੇ 3 ਐਸਐਚਓ ਸ਼ਾਮਲ ਹਨ। ਇਸ ਮਾਮਲੇ ਨੂੰ ਲੈ ਕੇ ਸਰਕਾਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।

ਏਐਨਆਈ ਦੀ ਰਿਪੋਰਟ ਅਨੁਸਾਰ ਸੀਐਮ ਸੈਣੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਸਰਕਾਰ ਵਿਰੁੱਧ ਕੋਈ ਸਵਾਲੀਆ ਨਿਸ਼ਾਨ ਨਾ ਖੜ੍ਹਾ ਕੀਤਾ ਜਾਵੇ। ਸਰਕਾਰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰ ਰਹੀ ਹੈ।

ਸਰਕਾਰੀ ਸਕੂਲ ਦੇ ਇੰਸਪੈਕਟਰ ਗੋਪਾਲਦੱਤ, ਸ਼ੌਕਤ ਅਲੀ, ਪ੍ਰੀਤੀ ਰਾਣੀ, ਰਕਮੁਦੀਨ ਅਤੇ ਪ੍ਰਾਈਵੇਟ ਇੰਸਪੈਕਟਰ ਮਮਤਾ ਰਾਣੀ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਚਾਰੇ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *