Heavy Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
Heavy Rain Alert-
ਮੌਸਮ ਵਿਭਾਗ ਨੇ ਪੰਜਾਬ ਵਿੱਚ ਪੱਛਮੀ ਗੜਬੜੀ ਦੇ ਚਲਦਿਆਂ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵੇਖਿਆ ਜਾਵੇ ਤਾਂ, ਭਾਵੇਂ ਹੀ ਮਾਰਚ ਮਹੀਨੇ ਦੀ ਸ਼ੁਰੂਆਤ ਮੀਂਹ ਨਾਲ ਹੋਈ ਹੈ, ਪਰ ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨ ਤਾਪਮਾਨ ਆਮ ਤੋਂ ਵੱਧ ਰਹੇਗਾ।
ਮੌਸਮ ਵਿਭਾਗ ਮੁਤਾਬਕ, ਮਾਰਚ ਦੇ ਪਹਿਲੇ ਹਫ਼ਤੇ ਵਿੱਚ ਪੰਜਾਬ ਅਤੇ ਆਸਪਾਸ ਦੇ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। 7 ਤੋਂ 14 ਮਾਰਚ ਤੱਕ ਵੀ ਤਾਪਮਾਨ ਆਮ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਅੱਜ ਜ਼ਿਆਦਾਤਰ ਜ਼ਿਲਿਆਂ ਵਿੱਚ ਧੁੱਪ ਨਿਕਲੇਗੀ। ਪਰ ਅੱਜ ਦੇਰ ਸ਼ਾਮ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਅਸਰ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ-ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਪੰਜਾਬ ਵਿੱਚ ਇਸ ਪੱਛਮੀ ਗੜਬੜੀ ਦੇ ਚਲਦਿਆਂ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਈ ਗੜੇਮਾਰੀ ਅਤੇ ਮੀਂਹ ਦੇ ਕਾਰਨ ਤਾਪਮਾਨ ਵਿੱਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਸੀ। ਪਰ ਸ਼ਨੀਵਾਰ ਨੂੰ ਨਿਕਲੀ ਧੂਪ ਦੇ ਬਾਅਦ ਤਾਪਮਾਨ ਵਿੱਚ 3.5 ਡਿਗਰੀ ਦਾ ਵਾਧਾ ਹੋਇਆ ਅਤੇ ਤਾਪਮਾਨ ਆਮ ਵਾਂਗ ਹੋ ਗਿਆ।