ਡਿਗਰੀਆਂ ਵਾਲੇ ਸੜਕਾਂ ‘ਤੇ ਰੁਲਣ ਨੂੰ ਮਜ਼ਬੂਰ! ਮੁੜ ਬਹਾਲ ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ
ਪੰਜਾਬ ਨੈੱਟਵਰਕ, ਅਨੰਦਪੁਰ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋ ਆਪਣੀ ਬਹਾਲੀ ਨੂੰ ਲੈਕੇ ਸੂਬਾ ਪੱਧਰੀ ਇਕੱਠ ਕਰਕੇ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਉਹਨਾਂ ਕਹਿਣਾ ਹੈ ਕਿ ਵਾਰ ਵਾਰ ਮੀਟਿੰਗਾਂ ਕਰਕੇ ਵੇਰਿਫਿਕੇਸ਼ਨ ਦੇ ਨਾਮ ਤੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਨੌਜਵਾਨਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਰਾਜ ਦੇ ਸਰਕਾਰੀ ਸਕੂਲਾਂ ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ ਜੀ ਐਸ/ਆਈ ਈ ਵੀ/ਏ ਆਈ ਈ/ਐਸ ਟੀ ਆਰ/ਸਿੱਖਿਆ ਪ੍ਰੋਵਾਇਡਰਾਂ ਆਪਣੀ ਜਿੰਦਗੀ ਦੇ ਅਣਮੁੱਲੇ ਜਵਾਨੀ ਭਰੇ ਵਰ੍ਹੇ 10-15 ਸਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਤੋਰ ਤੇ ਸੇਵਾਵਾ ਨਿਭਾ ਚੁੱਕੇ ਹਨ, ਤੇ ਹੁਣ ਸਰਕਾਰਾਂ ਨੇ ਉਹਨਾਂ ਨੂੰ ਬੇਰੁਜਗਾਰ ਕਰ ਦਿੱਤਾ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਜੋ ਕਿ ਕਾਫੀ ਲੰਬੇ ਸਮੇ ਤੋ ਸਿੱਖਿਆ ਵਿਭਾਗ ਵਿੱਚ ਬਹਾਲੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ।
ਪਰ ਲੰਬਾ ਸਮਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋ ਸਿਰਫ ਲਾਰੇ ਤੇ ਲਾਰੇ ਹੀ ਦਿੱਤੇ ਗਏ।ਇਸ ਮੌਕੇ ਤੇ ਲਖਵਿੰਦਰ ਕੋਰ, ਕਿਰਨਾ ਕੋਰ, ਅਮਨਦੀਪ ਕੋਰ, ਵਰੁਨ ਖੇੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਮਾਨਸਾ, ਸੁਨੀਤਾ ਬੁਢਲਾਡਾ , ਵਜ਼ੀਰ ਰਾਮਪੁਰ ਮੰਡੇਰ , ਕਾਂਤਾ ਰਾਣੀ ਫਰਵਾਹੀ , ਵੀਰਪਾਲ ਕੋਰ, ਮਨਜੀਤ ਸਿੰਘ ਆਦਿ ਹਾਜ਼ਰ ਸਨ।