Punjab News: ਭਗਵੰਤ ਮਾਨ ਸਰਕਾਰ ਦਾ ਨਵੀਆਂ ਭਰਤੀਆਂ ਬਾਰੇ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Punjab News: ਸੂਬਾ ਸਰਕਾਰ ਨੇ ਜਲਦ ਕਰਾਂਗੇ 10000 ਨਵੇਂ ਮੁਲਾਜ਼ਮਾਂ ਦੀ ਭਰਤੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲਿਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਜਲਦੀ ਹੀ ਕੈਬਨਿਟ ਵੱਲੋਂ ਲੋੜੀਂਦੀ ਹਰੀ ਝੰਡੀ ਦੇ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ ਤਾਂ ਜੋ ਅਪਰਾਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਿੱਝਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ ‘ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਨਿਰਧਾਰਤ ਖੇਤਰਾਂ ਵਿਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਕੰਮ ਕਰਦੀ ਹੈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਾਰਤ ਦੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।