ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਪੰਜਾਬ ਨੈੱਟਵਰਕ, ਸੰਗਰੂਰ :
ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਅਨੁਸਾਰ ਪ੍ਰਤਾਪ ਨਗਰ ਵਿੱਚ ਇੱਕ ਨੌਜਵਾਨ ਦਾ ਉਸਦੇ ਦੋਸਤਾਂ ਦੇ ਵਲੋਂ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਸੂਚਨਾ ਇਹ ਵੀ ਹੈ ਕਿ ਨੌਜਵਾਨ ਦੇ ਸਰੀਰ ਦੇ ਟੋਟੇ ਕਰਕੇ ਵੱਖ ਵੱਖ ਥਾਵਾਂ ਤੇ ਸੁੱਟ ਦਿੱਤੇ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਰਕੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਦੇ ਵਲੋਂ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਦਿੱਤੇ ਬਿਆਨਾਂ ਵਿੱਚ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਸਦਾ ਦਾ ਭਰਾ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ ਅਤੇ ਅੱਜ ਉਨ੍ਹਾਂ ਨੂੰ ਜਾਣਕਾਰੀ ਮਿਲੀ ਉਸਦਾ ਉਸਦੇ ਦੋਸਤਾਂ ਨੇ ਹੀ ਕਤਲ ਕਰ ਦਿੱਤਾ ਹੈ।
ਪੁਲਿਸ ਦਾ ਦਾਅਵਾ ਹੈ ਕਿ ਕਾਤਲਾਂ ਨੇ ਰਮੇਸ਼ ਦਾ ਕਤਲ ਕਰਕੇ ਉਸਦੇ ਸਰੀਰ ਦੇ ਟੋਟੇ ਕਰਕੇ ਵੱਖ ਵੱਖ ਥਾਵਾਂ ਤੇ ਸੁੱਟ ਦਿੱਤੇ, ਜਿਨ੍ਹਾਂ ਨੂੰ ਬਰਾਮਦ ਕੀਤਾ ਜਾ ਰਿਹਾ ਹੈ।