Big Breaking: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ, ਵੇਖੋ ਵੀਡੀਓ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸੀਐੱਮ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਹੋਈ। ਮੀਟਿੰਗ ਦੇ ਵਿੱਚ ਪੰਜਾਬ ਵਾਸੀਆਂ ਦੇ ਲਈ ਵੱਡੇ ਫ਼ੈਸਲੇ ਕੀਤੇ ਗਏ ਹਨ।
ਪੰਜਾਬ ਸਰਕਾਰ ਦੇ ਮੰਤਰੀ ਤਰੁਨਪ੍ਰੀਤ ਸੌਂਦ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਦੋ OTS ਸਕੀਮਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਆਮ ਲੋਕਾਂ ਤੇ ਉੱਦਯੋਗਿਕ ਪ੍ਰਮੋਟਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ 31 ਦਸੰਬਰ 2025 ਤੱਕ ਜਾਰੀ ਰਹੇਗਾ।
ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਵਿੱਚੋਂ ਇੱਕ ਜ਼ਮੀਨ ਵਧਾਉਣ ਦੇ ਖਰਚਿਆਂ ਨਾਲ ਸਬੰਧਤ ਹੈ, ਜਿਸ ਦੇ ਤਹਿਤ ਉਦਯੋਗਿਕ ਪ੍ਰਮੋਟਰਾਂ ਨੂੰ ਕੁੱਲ ਵਾਧਾ ਰਕਮ ਦਾ ਸਿਰਫ਼ 8% ਫਲੈਟ ਸੈਟਲਮੈਂਟ ਵਜੋਂ ਅਦਾ ਕਰਨਾ ਪਵੇਗਾ। ਦੂਜਾ ਓਟੀਐਸ ਮੂਲ ਰਕਮ ਲਈ ਹੈ।
ਮੰਤਰੀ ਨੇ ਕਿਹਾ ਕਿ ਦੋਵੇਂ ਸਕੀਮਾਂ 31 ਦਸੰਬਰ, 2025 ਤੱਕ ਲਾਗੂ ਰਹਿਣਗੀਆਂ, ਅਤੇ ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਨੂੰ ਹੱਲ ਕਰਨਾ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵਧਾਉਣਾ ਹੈ।
ਨੋਟ- ਖ਼ਬਰ ਅਪਡੇਟ ਹੋ ਰਹੀ ਹੈ……
Pingback: Punjab News: ਭਗਵੰਤ ਮਾਨ ਸਰਕਾਰ ਦਾ ਵਪਾਰੀਆਂ ਦੇ ਹੱਕ 'ਚ ਵੱਡਾ ਫ਼ੈਸਲਾ..!