Train Accident: ਭਾਰਤ ‘ਚ ਫਿਰ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

All Latest NewsGeneral NewsNews FlashTOP STORIES

 

Train Accident: ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ

ਪੰਜਾਬ ਨੈੱਟਵਰਕ, ਨੈਸ਼ਨਲ ਡੈਸਕ- ਕੋਲਕਾਤਾ/ਪੱਛਮੀ ਬੰਗਾਲ

Train Accident: ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿੱਚ ਐਤਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਕੋਲਕਾਤਾ ਤੋਂ ਆ ਰਹੀ ਕੰਚਨਜੰਗਾ ਐਕਸਪ੍ਰੈੱਸ ਨੂੰ ਇਕ ਮਾਲ ਗੱਡੀ ਨੇ ਟੱਕਰ ਮਾਰ ਦਿੱਤੀ।

ਸੂਤਰ ਦੱਸਦੇ ਹਨ ਕਿ, 5 ਲੋਕਾਂ ਦੀ ਮੌਤ ਅਤੇ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਹੋਣੀ ਬਾਕੀ ਹੈ।

ਜਾਣਕਾਰੀ ਦਿੰਦੇ ਹੋਏ ਉੱਤਰੀ ਰੇਲਵੇ ਦੇ ਅਧਿਕਾਰੀ ਨੇ ਦੱਸਿਆ ਕਿ ਸੀਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈੱਸ ਸੋਮਵਾਰ ਸਵੇਰੇ ਨਿਊ ਜਲਪਾਈਗੁੜੀ ਨੇੜੇ ਇਕ ਮਾਲ ਗੱਡੀ ਨਾਲ ਟਕਰਾ ਗਈ।

ਉੱਤਰੀ ਰੇਲਵੇ ਦੇ ਕਟਿਹਾਰ ਡਿਵੀਜ਼ਨ ਦੇ ਰੇਲਵੇ ਮੈਨੇਜਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ। ਹਾਦਸੇ ‘ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਤ੍ਰਿਪੁਰਾ ਦੀ ਰਾਜਧਾਨੀ ਅਗਰਤਲਾ ਤੋਂ ਆ ਰਹੀ ਕੰਚਨਜੰਗਾ ਐਕਸਪ੍ਰੈਸ ਨਿਊ ਜਲਪਾਈਗੁੜੀ ਸਟੇਸ਼ਨ ਦੇ ਕੋਲ ਰੰਗਪਾਨੀ ਵਿਖੇ ਇੱਕ ਮਾਲ ਗੱਡੀ ਨਾਲ ਟਕਰਾ ਗਈ।

ਹੋਰ ਵੇਰਵਿਆਂ ਦੀ ਉਡੀਕ

 

Leave a Reply

Your email address will not be published. Required fields are marked *