ਵੱਡੀ ਖ਼ਬਰ: ਕਿਸਾਨਾਂ ਨਾਲ ਮੀਟਿੰਗ ਵਿਚਾਲੇ ਛੱਡ ਕੇ ਭੱਜੇ ਭਗਵੰਤ ਮਾਨ: SKM ਦਾ ਦੋਸ਼- CM ਨੇ ਸਿੱਧਾ ਹੀ ਕਿਹਾ- ਦੱਸੋ ਧਰਨਾ ਲਾਉਗੇ ਜਾਂ ਨਹੀਂ

All Latest NewsNews FlashPunjab News

 

SKM ਦੇ ਕਿਸਾਨ ਆਗੂਆਂ ਅਤੇ CM ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਚੰਡੀਗੜ੍ਹ 

SKM ਦੇ ਕਿਸਾਨ ਆਗੂਆਂ ਅਤੇ CM ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਪਰ ਇਸ ਮੀਟਿੰਗ ਵਿੱਚ ਗੱਲ ਨਹੀਂ ਬਣ ਸਕੀ ਅਤੇ ਇਹ ਮੀਟਿੰਗ ਬੇਸਿੱਟਾ ਰਹੀ। ਯਾਨੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਕੋਈ ਸਹਿਮਤੀ ਨਹੀ ਬਣੀ।

ਇਸ ਤੋਂ ਬਾਅਦ ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।

ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਸਾਹਮਣੇ ਦੱਸਿਆ ਕਿ ਮੁੱਖ ਮੰਤਰੀ ਨੇ  ਕਿਹਾ ਕਿ ਜੋ ਕਰਨਾ ਕਰ ਲਵੋ। ਇਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਹ ਹੁਣ 5 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ।

ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਧੀਆਂ ਮੰਗਾਂ ਬਾਬਤ ਚਰਚਾ ਹੋ ਗਈ ਸੀ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਧਰਨੇ ਨਾ ਲਾਇਆ ਕਰੋ ਤੇ ਆਪਣੇ 5 ਮਾਰਚ ਵਾਲੇ ਪ੍ਰੋਗਰਾਮ ਬਾਰੇ ਦੱਸੋ, ਜਿਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰੋਗਰਾਮ ਉਲੀਕਿਆ ਹੋਇਆ ਹੈ ਤੇ ਮੰਗਾਂ ਉੱਤੇ ਚਰਚਾ ਹੋਣ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ ਇਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਛੱਡਕੇ ਚਲੇ ਗਏ।

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਨੂੰ ਸਮਝ ਨਹੀਂ ਐ  ਕਿ CM ਕਿਸ ਗੱਲ ਤੋਂ ਨਾਰਾਜ਼ ਹੋਏ । ਉਨ੍ਹਾਂ ਨੇ ਕਿਹਾ ਕਿ 5 ਮਾਰਚ ਵਾਲਾ ਉਨ੍ਹਾਂ ਦਾ ਮੋਰਚਾ ਪੱਕਾ ਹੈ ਉਹ ਪ੍ਰਦਰਸ਼ਨ ਜ਼ਰੂਰ ਕਰਨਗੇ। ਇਹ ਹੁਣ ਸਰਕਾਰ ਦਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਆਉਣ ਦਿੰਦੀ ਹੈ ਜਾਂ ਫਿਰ ਰਾਹ ਵਿੱਚ ਰੋਕਦੀ ਹੈ ਜਾਂ ਘਰਾਂ ਤੋਂ ਹੀ ਗ੍ਰਿਫ਼ਤਾਰ ਕਰੇਗੀ ਪਰ ਉਨ੍ਹਾਂ ਦੀ ਤਿਆਰੀ ਪੂਰੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *