All Latest NewsNews FlashPunjab News

ਪੰਜਾਬ ਸਰਕਾਰ NSQF ਵੋਕੇਸ਼ਨਲ ਅਧਿਆਪਕਾਂ ਨਾਲ ਕੱਲ੍ਹ ਕਰੇਗੀ ਮੀਟਿੰਗ

 

5 ਮਾਰਚ ਦੀ ਮੀਟਿੰਗ ਕੋਈ ਹੱਲ ਨਾ ਕੱਢਿਆ ਤਾਂ 8 ਮਾਰਚ ਨੂੰ ਦਿੜਬਾ ਵਿਖੇ ਵੱਡਾ ਐਕਸ਼ਨ:NSQF ਵੋਕੇਸ਼ਨਲ ਫ਼ਰੰਟ

ਪੰਜਾਬ ਨੈੱਟਵਰਕ, ਚੰਡੀਗੜ੍ਹ-

NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਨੂੰ ਵਿੱਤ ਮੰਤਰੀ ਨਾਲ 5 ਮਾਰਚ ਨੂੰ ਪੰਜਾਬ ਭਵਨ ਵਿਖੇ ਮੀਟਿੰਗ ਮਿਲੀ ਹੋਈ ਹੈ। ਜੇਕਰ ਇਸ ਮੀਟਿੰਗ ਵਿੱਚ ਵੀ ਟਾਲ ਮਟੋਲ ਦਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਫਰੰਟ ਵੱਲੋਂ ਦਿੜ੍ਹਬਾ ਵਿਖੇ ਤਿੱਖਾ ਐਕਸ਼ਨ ਕੀਤਾ ਜਾਵੇਗਾ।

ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਕਰ ਰਹੀ ਹੈ। ਪਰ ਸਾਡੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ। NSQF ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸ਼ੋਸਨ ਦਾ ਸ਼ਿਕਾਰ ਹੋ ਰਹੇ ਹਨ।

ਇਸ ਸਰਕਾਰ ਨੇ ਤਨਖਾਹ ਵਾਧਾ ਅਤੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ NSQF ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 10 ਸਾਲਾਂ ਤੋ ਨੌਕਰੀ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋ ਮੁਲਾਜਮਾ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ ਅਤੇ ਅਸੀ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਾਂਗੇ। ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਹਰਿਆਣਾ ਦੀ ਤਰਜ਼ ਤੇ ਸਾਡੀ ਤਨਖਾਹ 35075 ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ।

 

Leave a Reply

Your email address will not be published. Required fields are marked *