All Latest NewsNews FlashPunjab News

ਪੰਜਾਬ ਕੈਬਨਿਟ ਸਬ ਕਮੇਟੀ ਅਧਿਆਪਕ ਜਥੇਬੰਦੀਆਂ ਨਾਲ 5 ਮਾਰਚ ਨੂੰ ਕਰੇਗੀ ਅਹਿਮ ਮੀਟਿੰਗਾਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ:

ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ ਵਿੱਚ ਕੈਬਨਿਟ ਸਬ ਕਮੇਟੀ ਦੇ ਵੱਲੋਂ ਮੀਟਿੰਗਾਂ ਸੱਦ ਲਈਆਂ ਗਈਆਂ ਹਨ।

ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ 5 ਮਾਰਚ, 2025 ਨੂੰ ਸੂਬੇ ਦੀਆਂ ਅਧਿਆਪਕ ਜਥੇਬੰਦੀਆਂ NSQF ਵੋਕੇਸ਼ਨਲ ਟੀਚਰਜ ਫਰੰਟ, ਆਦਰਸ਼ ਸਕੂਲ ਟੀਚਿੰਗ- ਨਾਨ ਟੀਚਿੰਗ ਮੁਲਾਜ਼ਮ ਯੂਨੀਅਨ, ਇੰਨਕਲੂਟਿਵ ਐਜੂਕੇਸ਼ਨ ਟੀਚਰਜ਼ ਪੰਜਾਬ, ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਤੋਂ ਇਲਾਵਾ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਨਾਲ ਮਹੱਤਵਪੂਰਣ ਮੀਟਿੰਗਾਂ ਕਰੇਗੀ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਨ੍ਹਾਂ ਮੀਟਿੰਗ ਵਿੱਚ ਅਧਿਆਪਕਾਂ ਅਤੇ ਹੋਰਨਾਂ ਮੁਲਾਜ਼ਮਾਂ ਦੇ ਹੱਕ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ। ਸਰਕਾਰੀ ਸੂਤਰਾਂ ਮੁਤਾਬਕ, ਇਨ੍ਹਾਂ ਮੀਟਿੰਗਾਂ ਵਿੱਚ ਅਧਿਆਪਕ ਜਥੇਬੰਦੀਆਂ ਅਤੇ ਹੋਰਨਾਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਹੋਵੇਗਾ।

ਕੈਬਨਿਟ ਸਬ-ਕਮੇਟੀ ਦੇ ਮੈਂਬਰ ਇਸ ਮੀਟਿੰਗ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣਗੇ। ਅਧਿਆਪਕ ਜਥੇਬੰਦੀਆਂ ਅਤੇ ਹੋਰ ਕਰਮਚਾਰੀ ਯੂਨੀਅਨਾਂ ਨੇ ਇਨ੍ਹਾਂ ਮੀਟਿੰਗਾਂ ਤੋਂ ਵੱਡੀਆਂ ਉਮੀਦਾਂ ਜਤਾਈਆਂ ਹਨ ਅਤੇ ਸਰਕਾਰ ਤੋਂ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ।

ਇਹ ਮੀਟਿੰਗ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੈਕਟਰ ਲਈ ਮੀਲ ਪੱਥਰ ਸਾਬਤ ਹੋ ਸਕਦੀਆਂ ਹਨ, ਜਿਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਨਵੇਂ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

 

Leave a Reply

Your email address will not be published. Required fields are marked *