ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ‘ਚ IAS ਅਨਿੰਦਿਤਾ ਮਿੱਤਰਾ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਅਨਿੰਦਿਤਾ ਮਿੱਤਰਾ, ਆਈ.ਏ.ਐਸ. ( IAS 2007 ਬੈਚ) ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਮਿੱਤਰਾ, ਜੋ ਪਹਿਲਾਂ ਸਹਿਕਾਰਤਾ ਵਿਭਾਗ ਦੀ ਸਕੱਤਰ ਅਤੇ ਪੰਜਾਬ ਸਟੇਟ ਕਾਰਪੋਰੇਟਿਵ ਬੈਂਕ ਲਿਮਿਟੇਡ ਦੀ ਮੈਨੇਜਿੰਗ ਡਾਇਰੈਕਟਰ ਸਨ, ਨੂੰ ਹੁਣ ਸਕੂਲ ਸਿੱਖਿਆ ਦੇ ਵਾਧੂ ਚਾਰਜ ਦੇ ਨਾਲ ਉੱਚ ਸਿੱਖਿਆ ਅਤੇ ਭਾਸ਼ਾਵਾਂ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ।
IAS ਅਨਿੰਦਿਤਾ ਮਿੱਤਰਾ ਨੂੰ ਸਕੂਲ ਸਿੱਖਿਆ ਵਿਭਾਗ ਦੀ ਪ੍ਰਸ਼ਾਸਕੀ ਸਕੱਤਰ ਸਕੱਤਰ ਵਜੋਂ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਪਹਿਲਾਂ ਕਮਲ ਕਿਸ਼ੋਰ ਯਾਦਵ, ਆਈ.ਏ.ਐਸ. ਦੇ ਅਧੀਨ ਸੀ।
ਇਹ ਤਬਦੀਲੀਆਂ ਪੰਜਾਬ ਸਰਕਾਰ ਦੀ ਪ੍ਰਸ਼ਾਸਕੀ ਕਾਰਜਕੁਸ਼ਲਤਾ ਅਤੇ ਸਿੱਖਿਆ ਸੈਕਟਰ ਵਿੱਚ ਸੁਧਾਰ ਲਈ ਇੱਕ ਮਹੱਤਵਪੂਰਣ ਕਦਮ ਮੰਨੀਆਂ ਜਾ ਰਹੀਆਂ ਹਨ।
ਅਨਿੰਦਿਤਾ ਮਿੱਤਰਾ ਦੀ ਭੂਮਿਕਾ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਉੱਚ ਸਿੱਖਿਆ ਅਤੇ ਭਾਸ਼ਾਈ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਉਮੀਦ ਕੀਤੀ ਜਾ ਰਹੀ ਹੈ।
ਇਹ ਤਬਦੀਲੀਆਂ ਸਰਕਾਰ ਦੀ ਇਸ ਯੋਜਨਾ ਨੂੰ ਉਜਾਗਰ ਕਰਦੀਆਂ ਹਨ ਕਿ ਸਿੱਖਿਆ ਅਤੇ ਸਹਿਕਾਰੀ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਕਾਰਜਕੁਸ਼ਲਤਾ ਨੂੰ ਵਧਾਇਆ ਜਾਵੇ।