All Latest NewsNews FlashPunjab News

Teachers Transfers: ਸਿੱਖਿਆ ਵਿਭਾਗ 1933 ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਬਦਲੀ ਕਰਵਾਉਣ ਲਈ ਦੇਵੇ ਵਿਸ਼ੇਸ਼ ਮੌਕਾ

 

Teachers Transfers: ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਸਰਕਾਰ ਤੋਂ ਕੀਤੀ ਮੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teachers Transfers: ਸਿੱਖਿਆ ਵਿਭਾਗ ਪੰਜਾਬ ਵੱਲੋਂ ਲਗਭਗ ਚਾਰ ਸਾਲ ਪਹਿਲਾਂ 1558 ਹੈੱਡ ਟੀਚਰਾਂ ਅਤੇ 375 ਸੈਂਟਰ ਹੈੱਡ ਟੀਚਰਾਂ ਦੀ ਨਿਯੁਕਤੀ ਸਿੱਧੀ ਭਰਤੀ ਰਾਹੀਂ ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚ ਕੀਤੀ ਗਈ ਸੀ।

ਇਹਨਾਂ ਅਧਿਆਪਕਾਂ ਨੂੰ ਆਪਣੀ ਡਿਊਟੀ ਤੇ ਜਾਣ ਲਈ ਹਰ ਰੋਜ਼ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈਂਦਾ ਹੈ ‘ਤੇ ਪਿਛਲੇ ਸਮੇਂ ਦੌਰਾਨ ਸਰਦੀ ਦੇ ਮੌਸਮ ਵਿੱਚ ਪੈ ਰਹੀ ਭਾਰੀ ਧੁੰਦ ਵਿੱਚ ਆਪਣੀ ਡਿਊਟੀ ਤੇ ਜਾਂਦੇ ਕਈ ਅਧਿਆਪਕਾਂ ਨੂੰ ਸੜਕ ਦੁਰਘਟਨਾਵਾਂ ਕਾਰਨ ਮੌਤ ਦਾ ਸ਼ਿਕਾਰ ਹੋਣਾ ਪਿਆ ਹੈ ਤੇ ਕਈਆਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਹਨ।

ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਅਧਿਆਪਕ ਤਬਾਦਲਾ ਨੀਤੀ ਤਹਿਤ ਸਾਲ 2024 ਦੌਰਾਨ ਬਦਲੀ ਕਰਵਾਉਣ ਦੇ ਇੱਛਕ ਅਧਿਆਪਕਾਂ ਨੂੰ ਈ-ਪੰਜਾਬ ਪੋਰਟਲ ਤੇ ਅਪਲਾਈ ਕਰਨ ਵਾਸਤੇ ਮੌਕਾ ਦਿੱਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸਕਤੱਰ ਜਿੰਦਰ ਪਾਇਲਟ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਸਿੱਧੀ ਭਰਤੀ ਰਾਹੀਂ ਦੂਰ ਦੁਰੇਡੇ ਜਿਲ੍ਹਿਆਂ ਵਿੱਚ ਨਿਯੁਕਤ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਇਸ ਵਾਰ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਵਿਸ਼ੇਸ਼ ਮੌਕਾ ਦਿੱਤਾ ਜਾਵੇ।

ਅੰਤਰ- ਜ਼ਿਲ੍ਹਾ ਬਦਲੀਆਂ ਪਹਿਲਾਂ ਕੀਤੀਆਂ ਜਾਣ ਅਤੇ ਜਿਹੜੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਦੂਰ ਦੁਰਾਡੇ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਅ ਰਹੇ ਹਨ ਉਨ੍ਹਾਂ ਅਧਿਆਪਕਾਂ ਨੂੰ ਆਪਣੇ ਰਿਹਾਇਸ਼ੀ ਜ਼ਿਲ੍ਹਿਆਂ ਵਿੱਚ ਬਦਲੀ ਕਰਵਾਉਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ। ਇਹ ਬਦਲੀਆਂ ਜੂਨ ਤੇ ਜੁਲਾਈ ਮਹੀਨੇ ਦੇ ਅੰਦਰ-ਅੰਦਰ ਹੀ ਮੁਕੰਮਲ ਹੋ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਤੇ ਬੁਰਾ ਪ੍ਰਭਾਵ ਨਾ ਪਵੇ।

 

Leave a Reply

Your email address will not be published. Required fields are marked *