Big Breaking: ਭਗਵੰਤ ਮਾਨ ਦਾ ਹੜਤਾਲੀ ਤਹਿਸੀਲਦਾਰਾਂ ਖ਼ਿਲਾਫ਼ ਵੱਡਾ ਫ਼ੈਸਲਾ! ਗੁੱਸੇ ‘ਚ CM ਮਾਨ ਨੇ ਕਿਹਾ- ‘ਛੁੱਟੀ ਤੁਹਾਨੂੰ ਮੁਬਾਰਕ, ਪਰ…’
ਪੰਜਾਬ ਨੈੱਟਵਰਕ, ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀ ਤਹਿਸੀਲਦਾਰਾਂ ਦੇ ਵਿਰੁੱਧ ਮਾਨ ਸਰਕਾਰ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲ ਰਿਹਾ ਹੈ। ਸੀਐੱਮ ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਹਿ ਦਿੱਤਾ ਹੈ ਕਿ, ਆਮ ਲੋਕਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।
ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ…
— Bhagwant Mann (@BhagwantMann) March 4, 2025
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ਵਿੱਚ ਹੜਤਾਲ ਕਰ ਰਹੇ ਹਨ, ਜੋ ਪੰਜਾਬ ਸਰਕਾਰ ਦੀ ਰਿਸ਼ਵਤ ਵਿਰੋਧੀ ਨੀਤੀ ਦੇ ਉਲਟ ਹੈ। ਮਾਨ ਨੇ ਜੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੇ ਰਿਸ਼ਵਤ ਅਤੇ ਭ੍ਰਿਸ਼ਟਾਚਾਰ ਖਿਲਾਫ਼ ਸਖਤ ਰੁਖ ਅਪਨਾਏ ਹੋਏ ਹੈ ਅਤੇ ਆਮ ਲੋਕਾਂ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਹਰ ਸੰਭਵ ਕਦਮ ਉਠਾਏ ਜਾਣਗੇ।
ਹੜਤਾਲ ਕਾਰਨ ਤਹਿਸੀਲ ਦੇ ਕੰਮਾਂ ‘ਚ ਰੁਕਾਵਟ ਨਾ ਆਉਣ ਲਈ, ਮਾਨ ਨੇ ਹੁਕਮ ਦਿੱਤੇ ਹਨ ਕਿ ਤਹਿਸੀਲ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਹੋਰ ਅਧਿਕਾਰੀਆਂ ਨੂੰ ਸੌਂਪੀਆਂ ਜਾਣਗੀਆਂ, ਜਿਸ ਨਾਲ ਲੋਕਾਂ ਦੇ ਕੰਮ ਸੁਚਾਰੂ ਰੂਪ ਨਾਲ ਚੱਲਦੇ ਰਹਿਣਗੇ।
ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਤਹਿਸੀਲਦਾਰਾਂ ਦੀ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ.. ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।