ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਅਧਿਕਾਰੀਆਂ ਨੂੰ ਸੌਂਪਿਆ ਤਹਿਸੀਲਾਂ ਦਾ ਕੰਮ, ਪੜ੍ਹੋ ਵੇਰਵਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਤਹਿਸੀਲਦਾਰਾਂ ਦੀ ਹੜਤਾਲ ਦੇ ਕਾਰਨ ਜਿੱਥੇ ਆਮ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸੀਐੱਮ ਭਗਵੰਤ ਮਾਨ ਨੇ ਸਵੇਰੇ ਗੁੱਸੇ ਦੇ ਵਿੱਚ ਬਹੁਤ ਹੀ ਵੱਡਾ ਬਿਆਨ ਦਿੱਤਾ। ਸੀਐੱਮ ਮਾਨ ਨੇ ਸਮੂਹ ਡੀਸੀਜ਼ ਨੂੰ ਹੁਕਮ ਜਾਰੀ ਕਰਕੇ ਤਹਿਸੀਲਦਾਰਾਂ ਦਾ ਕੰਮ ਪਟਵਾਰੀਆਂ ਅਤੇ ਤਹਿਸੀਲਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ, ਸੀਐੱਮ ਮਾਨ ਨੇ ਅੱਜ ਸਵੇਰੇ ਟਵੀਟ ਕਰਕੇ ਲਿਖਿਆ ਕਿ ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।