Breaking: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸ਼ਾਮ 5 ਵਜੇ ਤੱਕ ਜੁਆਇੰਨ ਨਾ ਕਰਨ ਵਾਲੇ ਤਹਿਸੀਲਦਾਰ ਹੋਣਗੇ ਸਸਪੈਂਡ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਹੜਤਾਲੀ ਤਹਿਸੀਲਦਾਰਾਂ ਦੇ ਵਿਰੁੱਧ ਵੱਡਾ ਐਕਸ਼ਨ ਕਰਨ ਦੀ ਤਿਆਰੀ ਖਿੱਚ ਲਈ ਹੈ। ਸਰਕਾਰ ਨੇ ਸ਼ਾਮ 5 ਵਜੇ ਤੱਕ ਤਹਿਸੀਲਦਾਰਾਂ ਨੂੰ ਮੁੜ ਜੁਆਇੰਨ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਹਿਸੀਲਦਾਰ ਸ਼ਾਮ 5 ਵਜੇ ਤੱਕ ਜੁਆਇੰਨ ਨਹੀਂ ਕਰਦੇ ਤਾਂ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਬੀਤੇ ਦਿਨ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਹੜਤਾਲ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਵਿਜੀਲੈਂਸ ਦੀ ਬੇਲੋੜੀ ਦਖਲਅੰਦਾਜ਼ੀ ਤੋਂ ਪਰੇਸ਼ਾਨ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਥੀਆਂ ਖਿਲਾਫ ਹੋ ਰਹੀ ਵਿਜੀਲੈਂਸ ਦੀ ਗਲਤ ਕਾਰਵਾਈ ਨੂੰ ਪੰਜਾਬ ਸਰਕਾਰ ਬੰਦ ਰਹੇ।
ਹੜਤਾਲ ਤੋਂ ਬਾਅਦ ਤਹਿਸੀਲਾਂ ਅੰਦਰ ਤਹਿਸੀਲਦਾਰ ਹੜਤਾਲ ’ਤੇ ਹੋਣ ਕਾਰਨ ਸਨਾਟਾ ਪਸਰਿਆ ਹੋਇਆ ਹੈ ਅਤੇ ਲੋਕਾਂ ਦੇ ਕੰਮ ਅਤੇ ਰਜਿਸਟਰੀਆਂ ਨਹੀਂ ਹੋ ਰਹੀਆਂ ਹਨ। ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਸਵੇਰੇ ਭਗਵੰਤ ਮਾਨ ਨੇ ਟਵੀਟ ਕਰਕੇ ਤਹਿਸੀਲਦਾਰਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਸੀ ਕਿ ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।
ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ…
— Bhagwant Mann (@BhagwantMann) March 4, 2025