Punjab News: ਕਿਸਾਨ ਆਗੂਆਂ ਦੇ ਘਰਾਂ ‘ਚ ਛਾਪੇਮਾਰੀ ਨਿੰਦਣਯੋਗ: DTF
Punjab News: ਜ਼ਬਰੀ ਜੇਲਾਂ ਚ ਡੱਕੇ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਜ਼ਬਰ ਕਰਨ ‘ ਤੇ ਉਤਾਰੂ ਹੋ ਗਈ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਸਾਨਾਂ ਦੇ ਘਰਾਂ ਵਿੱਚ ਪੰਜਾਬ ਪੁਲੀਸ ਵੱਲੋਂ ਕੀਤੀ ਛਾਪੇਮਾਰੀ ਅਤੇ ਕਿਸਾਨਾਂ ਦੀਆਂ ਨਜਾਇਜ਼ ਗ੍ਫਿਿ਼ਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕਿਸਾਨ ਆਗੂਆਂ ਨਾਲ਼ ਚੱਲ ਰਹੀ ਮੀਟਿੰਗ ਨੂੰ ਤੈਸ਼ ਵਿੱਚ ਆ ਕੇ ਵਿਚਾਲੇ ਛੱਡ ਜਾਣਾ ਅਤੇ ਆਗੂਆਂ ਨੂੰ ਧਮਕੀ ਭਰੇ ਲਹਿਜੇ ਵਿਚ ਬੋਲਣਾਂ ਆਪ ਸਰਕਾਰ ਦੀ ਬੌਖਲਾਹਟ ਦਾ ਪ੍ਰਗਟਾਵਾ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ,ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪਹਿਲਾਂ ਖੇਤੀ ਕਾਨੂੰਨ ਲਾਗੂ ਕਰਕੇ ਅਤੇ ਹੁਣ ਖੇਤੀ ਖਰੜਾ ਨੀਤੀ ਲਿਆ ਕੇ ਕਿਸਾਨਾਂ ਦੀ ਬਰਬਾਦੀ ਦਾ ਮੁੱਢ ਬੰਨ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਜ਼ਬਰੀ ਜ਼ਮੀਨਾਂ ਖੋਹ ਕੇ ਜਗੀਰਦਾਰਾਂ ਦਾ ਪੱਖ ਪੂਰਦਿਆਂ ਕਿਸਾਨਾਂ ਨੂੰ ਬੇਜ਼ਮੀਨੇ ਮੁਜਾਰੇ ਬਣਾਉਣ ਦੇ ਰਾਹ ਪੈ ਚੁੱਕੀ ਹੈ। ਅਧਿਆਪਕ ਆਗੂਆਂ ਨੇ ਸਾਰੇ ਮਿਹਨਤਕਸ਼ ਲੋਕਾਂ ਨੂੰ ਸਰਕਾਰੀ ਜ਼ਬਰ ਅਤੇ ਧੱਕੇਸ਼ਾਹੀ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦਾ ਸੱਦਾ ਦਿੱਤਾ।