ਭਗਵੰਤ ਮਾਨ ਨੇ 704 ਨੌਜਵਾਨਾਂ ਨੂੰ ਸੌਂਪੇ ਨੌਕਰੀਆਂ ਦੇ ਨਿਯੁਕਤੀ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਖੇ ਇੱਕ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਮੁੱਖ ਮੰਤਰੀ ਨੇ ਅੱਜ ਕੁੱਲ 704 ਨੌਜਵਾਨਾਂ ਨੂੰ ਇਹ ਨਿਯੁਕਤੀ ਪੱਤਰ ਵੰਡੇ, ਜਿਨ੍ਹਾਂ ਵਿੱਚ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਉੱਚ ਸਿੱਖਿਆ ਵਿਭਾਗ ਨਾਲ ਸਬੰਧਤ ਨੌਜਵਾਨ ਸ਼ਾਮਲ ਸਨ।
ਸੀਐਮ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ‘ਚ 763 ਆਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ।
ਸੀਐਮ ਨੇ ਅੱਗੇ ਲਿਖਿਆ ਕਿ, ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ਵਿੱਚ ਬਾਕੀ ਵਿਭਾਗਾਂ ‘ਚ ਵੀ ਖਾਲੀ ਪਈਆਂ ਆਸਾਮੀਆਂ ਤੇ ਨਵੀਆਂ ਆਸਾਮੀਆਂ ਭਰੀਆ ਜਾਣਗੀਆਂ। ਮਿਸ਼ਨ ਰੁਜ਼ਗਾਰ ਦਾ ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ।