Pakistan Breaking: ਬਜ਼ਾਰ ‘ਚ ਵੱਡਾ ਬੰਬ ਧਮਾਕਾ 5 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਲਾਹੌਰ:
ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਦੇ ਖੁਜ਼ਦਾਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਧਮਾਕਾ ਹੋਇਆ। ਜਿਸ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਨੇਲ ਪੁਲਿਸ ਸਟੇਸ਼ਨ ਹਾਊਸ ਅਫਸਰ (ਐਸਐਚਓ) ਬਹਾਵਲ ਖਾਨ ਪਿੰਦਰਾਣੀ ਨੇ ਇਹ ਜਾਣਕਾਰੀ ਦਿੱਤੀ। ਜਿਸ ‘ਚ ਕਿਹਾ ਗਿਆ ਸੀ ਕਿ ਧਮਾਕਾ ਨਾਲ ਬਾਜ਼ਾਰ ‘ਚ ਇਕ ਬਾਈਕ ‘ਤੇ ਫਿੱਟ ਹੋਏ ਆਈਈਡੀ ਕਾਰਨ ਹੋਇਆ ਹੈ।
ਮੌਕੇ ‘ਤੇ ਬੰਬ ਨਿਰੋਧਕ ਦਸਤਾ ਮੌਜੂਦ ਹੈ, ਜੋ ਜਾਂਚ ਕਰ ਰਿਹਾ ਹੈ। ਨੇਲ ਮਾਰਕੀਟ ਧਮਾਕੇ ਵਿੱਚ ਹੁਣ ਤੱਕ ਕੁੱਲ 5 ਮੌਤਾਂ ਹੋ ਚੁੱਕੀਆਂ ਹਨ। ਬਾਕੀ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀਆਂ ‘ਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ।
ਜ਼ਿਲ੍ਹਾ ਸਿਹਤ ਅਧਿਕਾਰੀ ਰਫੀਕ ਸਸੋਲੀ ਨੇ ਦੱਸਿਆ ਕਿ ਬੰਬ ਨਿਰੋਧਕ ਦਸਤਾ ਮੌਕੇ ‘ਤੇ ਮੌਜੂਦ ਹੈ ਅਤੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਖੁਜ਼ਦਾਰ ਦੇ ਸੀਨੀਅਰ ਪੁਲਸ ਸੁਪਰਡੈਂਟ ਜਾਵੇਦ ਜ਼ੇਹਰੀ ਮੁਤਾਬਕ ਬਾਜ਼ਾਰ ‘ਚ ਹੋਏ ਧਮਾਕੇ ‘ਚ ਕਈ ਵਾਹਨ ਵੀ ਨੁਕਸਾਨੇ ਗਏ।