Big Breaking: ਕੇਜਰੀਵਾਲ ਦੀ ਜ਼ੈੱਡ ਸਿਕਿਉਰਟੀ ‘ਤੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਨੈਟਵਰਕ ਨਵੀਂ ਦਿੱਲੀ
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਉੱਤੇ ਕਈ ਤਰ੍ਹਾਂ ਦੇ ਸਵਾਲ ਵਿਰੋਧੀਆਂ ਦੇ ਵੱਲੋਂ ਚੁੱਕੇ ਜਾ ਰਹੇ ਹਨ ਕੋਈ ਤਾਂ ਕੇਜਰੀਵਾਲ ਦੀ ਸੁਰੱਖਿਆ ਨੂੰ ਲੈਕੇ ਸਵਾਲ ਚੁੱਕ ਰਿਹਾ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਉੱਤੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿੱਚ ਮੰਤਰਾਲੇ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਸੁਰੱਖਿਆ ਪਹਿਲਾਂ ਦੀ ਤਰ੍ਹਾਂ ਬਰਕਰਾਰ ਰਹੇਗੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ ਇਹ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਫਿਲਹਾਲ ਬਰਕਰਾਰ ਰੱਖੀ ਗਈ ਹੈ।
ਹਾਲਾਂਕਿ ਆਈਬੀ ਅਤੇ ਦਿੱਲੀ ਪੁਲਿਸ ਵੱਲੋਂ ਧਮਕੀਆਂ ਦੇ ਮੁਲਾਂਕਣ ਤੋਂ ਬਾਅਦ ਅਗਲੇਰੀ ਫੈਸਲਾ ਲਿਆ ਜਾਵੇਗਾ, ਪਰ ਇਸ ਸਬੰਧ ਵਿੱਚ ਦਿੱਲੀ ਪੁਲਿਸ ਦਾ ਸੁਰੱਖਿਆ ਵਿੰਗ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਭੇਜ ਸਕਦਾ ਹੈ।