All Latest NewsNews FlashPunjab News

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨ ਦੇ ਬਕਾਏ 2028 ਤੱਕ ਦੇਣ ਦੇ ਫੈਸਲੇ ਨੂੰ ਪੈਨਸ਼ਨਰਾਂ ਨੇ ਕੀਤਾ ਰੱਦ

 

ਪੰਜਾਬ ਨੈੱਟਵਰਕ, ਨਵਾਂ ਸ਼ਹਿਰ

ਪੰਜਾਬ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਰਾਮ ਮਿੱਤਰ ਕੋਹਲੀ, ਅਸੋਕ ਕੁਮਾਰ, ਹਰੀ ਬਿਲਾਸ, ਬਲਦੇਵ ਸਿੰਘ, ਸਰਵਣ ਰਾਮ, ਰਾਮ ਪਾਲ, ਰੇਸ਼ਮ ਲਾਲ, ਸੁੱਚਾ ਰਾਮ, ਸੋਖੀ ਰਾਮ, ਜਸਵੀਰ ਸਿੰਘ ਮੰਗੂਵਾਲ, ਪ੍ਰਿੰ ਧਰਮ ਪਾਲ, ਰਾਮ ਲਾਲ ਆਦਿ ਨੇ ਕਿਸਾਨ ਆਗੂਆਂ ਨਾਲ ਮੁੱਖ ਮੰਤਰੀ ਵਲੋਂ ਧਮਕੀਆਂ ਦਿੰਦਿਆਂ ਮੀਟਿੰਗ ਛੱਡਣੀ ਅਤੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ।

ਉਨ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਇਸ ਕਾਰਵਾਈ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਤਰ੍ਹਾਂ ਗੈਰ ਸੰਵਿਧਾਨਕ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਦੇ ਬਕਾਏ 2028 ਤੱਕ ਦੇਣ ਦਾ ਫੈਸਲਾ ਪੈਨਸ਼ਨਰਾਂ ਨੇ ਮੁੱਢੋਂ ਹੀ ਰੱਦ ਕਰਦਿਆਂ ਸਮੂਹ ਪੈਨਸ਼ਨਰਾਂ ਦੇ ਬਕਾਏ ਤੁਰੰਤ ਯਕਮੁਸ਼ਤ ਦੇਣ ਦੀ ਮੰਗ ਕੀਤੀ।

ਆਗੂਆਂ ਨੇ ਮੁੱਖ ਮੰਤਰੀ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਵਾਂਗ ਹੀ ਪਿਛਲੇ ਸਮੇਂ ਵਿੱਚ ਸਿੱਖਿਆ ਮੰਤਰੀ ਵਲੋਂ ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਛੱਡਣ ਦੀ ਕਾਰਵਾਈ ਨੂੰ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦੀ ਬਦਨੀਤੀ ਕਰਾਰ ਦਿੱਤਾ।

ਆਗੂਆਂ ਨੇ 01 ਜਨਵਰੀ 2016 ਤੋਂ ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਕੇ 125% ਮਹਿੰਗਾਈ ਭੱਤੇ ‘ਤੇ 2.59 ਦਾ ਸਿਫਾਰਿਸ਼ ਕੀਤਾ ਗੁਣਾਂਕ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਜਾਰੀ ਕਰਨ, 20 ਸਾਲ ਦੀ ਸਰਵਿਸ ਬਾਅਦ ਪੂਰੇ ਪੈਨਸ਼ਨਰੀ ਲਾਭ ਜਾਰੀ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੈਡੀਕਲ ਕਲੇਮ ਤੁਰੰਤ ਜਾਰੀ ਕਰਨ ਆਦਿ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ।

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਚਾਰ ਦਿਨਾਂ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਲਈ ਪੈਨਸ਼ਨਰਾਂ ਨੂੰ ਬਜਟ ਸੈਸ਼ਨ ਦੇ ਐਲਾਨ ਅਨੁਸਾਰ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪੰਜਾਬ ਸਰਕਾਰ ਦੇ ਤਿੰਨ ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ।

ਕੇਂਦਰ ਸਰਕਾਰ ਵੱਲੋਂ ਅਗਲੇ ਤਨਖਾਹ ਕਮਿਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਤਨਖਾਹ ਕਮਿਸ਼ਨਾਂ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਅਤੇ ਲਾਭ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਖੋਹ ਲਏ ਹਨ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਆਉਣ ਲਈ ਮਜਬੂਰ ਹੋ ਰਹੇ ਹਨ।

ਇਸ ਸਮੇਂ ਪ੍ਰਿੰ ਇਕਬਾਲ ਸਿੰਘ, ਅਮਰਜੀਤ ਸਿੰਘ, ਈਸ਼ਵਰ ਚੰਦਰ, ਦੀਦਾਰ ਸਿੰਘ, ਹਰਵਿੰਦਰ ਸਿੰਘ, ਅਮਰਜੀਤ ਲਾਲ, ਹਰਭਜਨ ਸਿੰਘ, ਬਲਵਿੰਦਰ ਭੱਟੀ, ਅਮਰਜੀਤ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ, ਰਮੇਸ਼ ਲਾਲ, ਅਵਤਾਰ ਸਿੰਘ, ਐਚ ਐਸ ਭਾਵੜਾ, ਤਰਸੇਮ ਸਿੰਘ, ਕਮਲੇਸ਼, ਹਰਦੀਪ ਕੌਰ, ਪਰਮਜੀਤ ਸਿੰਘ ਜੌਹਰ, ਅਜਮੇਰ ਸਿੰਘ, ਹੁਸਨ ਲਾਲ, ਸੰਤੋਖ ਸਿੰਘ, ਗੁਰਦਿਆਲ ਸਿੰਘ, ਵਿਜੇ ਕੁਮਾਰ, ਭਾਗ ਸਿੰਘ, ਹਰਭਜਨ ਸਿੰਘ, ਸਰੂਪ ਲਾਲ, ਬਲਦੇਵ ਸਿੰਘ, ਜੀਤ ਰਾਮ, ਸੁਰਜੀਤ ਰਾਮ, ਨਿਰੰਜਨ ਲਾਲ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਪ੍ਰੇਮ ਰਤਨ, ਰਾਮ ਜੀ ਲਾਲ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *