ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ – ਸ਼੍ਰੀ ਰਾਜੇਸ਼ ਮਹਿਤਾ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿਕ ਆਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਨੂੰ ਸੈਸ਼ਨ 2023-24 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ।
ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਵਧਾਈਆਂ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ ਦਸ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ, ਜੋ ਕਿ ਸਕੂਲ ਦੇ ਹੋਰ ਬਿਹਤਰ ਕੰਮਾਂ ਲਈ ਸਹਾਈ ਹੋਵੇਗੀ।