ਵੱਡੀ ਖ਼ਬਰ: IFS ਅਫ਼ਸਰ ਨੇ ਕੀਤੀ ਖ਼ੁਦਕੁਸ਼ੀ
ਪੰਜਾਬ ਨੈੱਟਵਰਕ, ਦਿੱਲੀ-
ਦਿੱਲੀ ਦੇ ਚਾਣਕਿਆਪੁਰੀ ਇਲਾਕੇ ਵਿੱਚ ਇੱਕ ਆਈਐਫਐਸ ਅਧਿਕਾਰੀ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀ ਨੇ ਕਥਿਤ ਤੌਰ ਤੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਪਰੇਸ਼ਾਨ ਸੀ। ਅਧਿਕਾਰੀ ਦਾ ਨਾਮ ਜਤਿੰਦਰ ਰਾਵਤ ਦੱਸਿਆ ਜਾ ਰਿਹਾ ਹੈ। ਉਹਨਾਂ ਨੇ ਅੱਜ ਸਵੇਰੇ ਛੇ ਵਜੇ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਕਿਹਾ ਜਾ ਰਿਹਾ ਹੈ ਕਿ ਉਹ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਉਹ ਚਾਣਕਿਆਪੁਰੀ ਵਿੱਚ ਵਿਦੇਸ਼ ਮੰਤਰਾਲੇ ਦੀ ਰਿਹਾਇਸ਼ੀ ਸੁਸਾਇਟੀ ਦੀ ਪਹਿਲੀ ਮੰਜ਼ਿਲ ‘ਤੇ ਰਹਿੰਦਾ ਸੀ।
ਇਸ ਘਟਨਾ ਦੇ ਸਮੇਂ ਘਰ ਵਿੱਚ ਸਿਰਫ਼ ਉਸਦੀ ਮਾਂ ਹੀ ਸੀ। ਉਸਦੀ ਮਾਂ ਤੋਂ ਇਲਾਵਾ, ਉਸਦੇ ਪਰਿਵਾਰ ਵਿੱਚ ਉਸਦੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ ਜੋ ਦੇਹਰਾਦੂਨ ਵਿੱਚ ਰਹਿੰਦੇ ਹਨ।