ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਭਰਤੀ ਪ੍ਰੀਖਿਆ ਲਈ ਮੁਫ਼ਤ ਮਿਲੇਗੀ ਸੁਵਿਧਾ

All Latest NewsNews FlashPunjab News

 

ਸਿਖਲਾਈ ਦੌਰਾਨ ਖਾਣਾ, ਰਿਹਾਇਸ਼ ਬਿਲਕੁਲ ਮੁਫ਼ਤ ਹੋਵੇਗਾ ਉਪਲੱਬਧ

ਪੰਜਾਬ ਨੈੱਟਵਰਕ, ਮੋਗਾ-

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵੱਲੋਂ ਨੌਜਵਾਨਾਂ ਲਈ ਆਰਮੀ/ਪੁਲਿਸ ਭਰਤੀ ਲਈ ਟ੍ਰੇਨਿੰਗਾਂ ਚੱਲ ਰਹੀਆਂ ਹਨ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਅਗਨੀਵੀਰ ਫੌਜ-2025 ਦੀ ਭਰਤੀ ਲਈ  ਲਿਖਤੀ ਪੇਪਰ ਅਪ੍ਰੈਲ  2025 ਵਿੱਚ  ਹੋਣਾ ਹੈ।

ਇਸ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ। ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।

ਚਾਹਵਾਨ ਨੌਜਵਾਨਾਂ ਦੀ ਉਮਰ ਸਾਢੇ 17 ਤੋਂ 21 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਕਾਂਸਟੇਬਲ ਦੀਆਂ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਹਨਾਂ ਪ੍ਰਾਰਥੀਆਂ ਨੇ ਇਸ ਭਰਤੀ ਲਈ ਰਜਿਸਟ੍ਰੇਸ਼ਨ  ਕਰਵਾ ਲਈ ਹੈ, ਉਹ ਨੌਜਵਾਨ  ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ  ਕਰਨ ਆ ਸਕਦੇ ਹਨ।

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਟ੍ਰੇਨਿੰਗਾਂ ਬਿਲਕੁਲ ਮੁਫਤ ਕਰਵਾਈਆਂ ਜਾ ਰਹੀਆਂ ਹਨ। ਟ੍ਰੇਨਿੰਗ ਦੌਰਾਨ ਖਾਣਾ, ਰਿਹਾਇਸ਼ ਬਿਲਕੁਲ ਮੁਫਤ ਹੋਵੇਗਾ।

ਉਹਨਾਂ ਜਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਨੌਜਵਾਨ ਸੀ-ਪਾਈਟ ਹਕੂਮਤ ਸਿੰਘ ਵਾਲਾ ਕੈਂਪ ਵਿਖੇ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਕੇ ਨੌਕਰੀ ਹਾਸਲ ਕਰਨ। ਵਧੇਰੇ ਜਾਣਕਾਰੀ ਲਈ 78891-75575, 98777-12697, 78888-48823 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *