ਪੰਜਾਬ ਸਰਕਾਰ ਵੱਲੋਂ 13 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ 13 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਨੇ ਆਪਣੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਨ੍ਹਾਂ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਲਿਸਟ
ਦੱਸਣਾ ਬਣਦਾ ਹੈ ਕਿ ਕਰੀਬ ਇੱਕ ਹਫ਼ਤਾ ਤਹਿਸੀਲਦਾਰਾਂ ਅਤੇ ਸਰਕਾਰ ਵਿਚਾਲੇ ਵਿਵਾਦ ਚੱਲਦਾ ਰਿਹਾ ਹੈ। ਜਿਵੇਂ ਹੀ ਤਹਿਸੀਲਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਤਾਂ, ਭਗਵੰਤ ਮਾਨ ਸਰਕਾਰ ਵੀ ਸਖ਼ਤ ਵਿਖਾਈ ਦਿੱਤੀ।
ਸਰਕਾਰ ਨੇ ਡੇਢ ਦਰਜਨ ਦੇ ਕਰੀਬ ਤਹਿਸੀਲਦਾਰਾਂ ਨੂੰ ਸਸਪੈਂਡ ਕਰ ਦਿੱਤਾ, ਉਥੇ ਹੀ ਕਰੀਬ ਪੌਣੇ ਤਿੰਨ ਸੌ ਤਹਿਸੀਲਦਾਰਾਂ ਦਾ ਰਾਤੋ ਰਾਤ ਤਬਾਦਲਾ ਕਰ ਦਿੱਤਾ ਗਿਆ।