Nepal Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ
Earthquake News:
ਸ਼ਨੀਵਾਰ ਸਵੇਰੇ ਨੇਪਾਲ ਦੇ ਵੱਖ-ਵੱਖ ਇਲਾਕਿਆਂ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਨੇਪਾਲ ਦੇ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 6:20 ਵਜੇ ਕਾਠਮੰਡੂ ਤੋਂ ਲਗਭਗ 300 ਕਿਲੋਮੀਟਰ ਦੂਰ ਬਾਗਲੁੰਗ ਜ਼ਿਲ੍ਹੇ ਵਿੱਚ ਆਇਆ। ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ ਅਤੇ ਇਸ ਦਾ ਕੇਂਦਰ ਜ਼ਿਲ੍ਹੇ ਦਾ ਖੁਖਾਨੀ ਇਲਾਕਾ ਸੀ।
ਇਸ ਤੋਂ ਪਹਿਲਾਂ, ਸਵੇਰੇ 3:14 ਵਜੇ ਬਾਗਲੁੰਗ ਤੋਂ 40 ਕਿਲੋਮੀਟਰ ਦੂਰ ਮਿਆਗਦੀ ਜ਼ਿਲ੍ਹੇ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4 ਮਾਪੀ ਗਈ ਅਤੇ ਇਸ ਦਾ ਕੇਂਦਰ ਮਿਆਗਦੀ ਜ਼ਿਲ੍ਹੇ ਦਾ ਮੁਰੀ ਖੇਤਰ ਸੀ।
ਨਿਗਰਾਨੀ ਕੇਂਦਰ ਨੇ ਇਨ੍ਹਾਂ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਚੌਕੰਨੇ ਰਹਿਣ ਅਤੇ ਹੋਰ ਜਾਣਕਾਰੀ ਲਈ ਸਥਾਨੀ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਭੂਚਾਲ ਦੇ ਜ਼ੋਰਦਾਰ ਝਟਕੇ ਕਾਰਨ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।