All Latest NewsNews FlashPunjab News

ਵੱਡੀ ਖ਼ਬਰ: ਗੁਰਦੁਆਰੇ ਦਾ ਗ੍ਰੰਥੀ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

 

ਅੰਮ੍ਰਿਤਸਰ :

ਭਾਰਤ-ਪਾਕਿਸਤਾਨ ਸਰਹੱਦ ਤੇ ਸਥਿਤ ਲੋਪੋਕੇ ਪੁਲਿਸ ਥਾਣੇ ਅਧੀਨ ਆਉਂਦੇ ਪਿੰਡ ਗਾਗੜਮਲ ਗੁਰਦੁਆਰੇ ਦੇ ਗ੍ਰੰਥੀ ਜੋਗਾ ਸਿੰਘ ਨੂੰ 2.5 ਕਿੱਲੋ ਹੈਰੋਇਨ, 40000 ਰੁਪਏ ਦੀ ਡਰੱਗ ਮਨੀ ਅਤੇ ਇਕ ਬਾਈਕ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ, ਗ੍ਰੰਥੀ ਦੀ ਪਤਨੀ ਤੇ ਭਰਾ ਵੀ ਇਸ ਨਸ਼ੇ ਦੇ ਕਾਰੋਬਾਰ ’ਚ ਸ਼ਾਮਲ ਹਨ।

ਐੱਸਐੱਸਪੀ (ਦਿਹਾਤੀ) ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸਪੀ (ਡੀ) ਹਰਿੰਦਰ ਸਿੰਘ ਤੇ ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਗਾਗੜਮਲ, ਉਸ ਦੀ ਪਤਨੀ ਸ਼ਰਨਜੀਤ ਕੌਰ ਤੇ ਭਰਾ ਪੰਜਾਬ ਸਿੰਘ ਵਜੋਂ ਕੀਤੀ।

ਐੱਸਪੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਜੋਗਾ ਸਿੰਘ ਗਾਗੜਮਲ ਪਿੰਡ ਦੇ ਗੁਰਦੁਆਰਾ ਸਾਹਿਬ ਬਾਬਾ ਪਾਲਾ ਸ਼ਹੀਦ ਵਿਖੇ ਗ੍ਰੰਥੀ ਵਜੋਂ ਪਾਠ ਕਰਦਾ ਹੈ ਅਤੇ ਉਹ ਹੈਰੋਇਨ ਤਸਕਰੀ ’ਚ ਸ਼ਾਮਲ ਹੈ। ਜਦੋਂ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ’ਚ ਸੀ ਅਤੇ ਵਟਸਐਪ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਉਨ੍ਹਾਂ ਨੂੰ ਟਿਕਾਣੇ ਲਗਵਾ ਰਿਹਾ ਹੈ। ਪੁਲਿਸ ਟੀਮ ਉਸ ਤੇ ਲਗਾਤਾਰ ਨਜ਼ਰ ਰੱਖ ਰਹੀ ਸੀ। ਹੁਣ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗ੍ਰੰਥੀ ਜੋਗਾ ਸਿੰਘ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇਕ ਖੇਪ ਉਕਤ ਗੁਰਦੁਆਰਾ ਸਾਹਿਬ ਦੇ ਪਿੱਛੇ ਵਾਲੇ ਖੇਤ ’ਚ ਪਹੁੰਚਾਉਣ ਲਈ ਮੰਗਵਾਈ ਹੈ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ, ਸ਼ੁੱਕਰਵਾਰ ਨੂੰ ਮੁਲਜਮ ਜੋਗਾ ਸਿੰਘ ਨੇ ਆਪਣੇ ਭਰਾ ਪੰਜਾਬ ਸਿੰਘ ਤੇ ਪਤਨੀ ਸ਼ਰਨਜੀਤ ਕੌਰ ਨਾਲ ਮਿਲ ਕੇ ਖੇਪ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਇਸ ਤੋਂ ਬਾਅਦ ਤਿੰਨੇ ਮੁਲਜਮ ਇਕ ਬਾਈਕ ਤੇ ਪਿੰਡ ਬਚੀਵਿੰਡ ’ਚ ਇਸ ਢਾਈ ਕਿਲੋਗ੍ਰਾਮ ਹੈਰੋਇਨ, ਚਾਲੀ ਹਜ਼ਾਰ ਰੁਪਏ ਤੇ ਪੰਜ ਸੌ ਰੁਪਏ ਦੀ ਡਰੱਗ ਮਨੀ ਨੂੰ ਲੁਕਾਉਣ ਜਾ ਰਹੇ ਸਨ। ਪੁਲਿਸ ਨੇ ਨਾਕਾਬੰਦੀ ਕਰ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿੱਲੋ 508 ਗ੍ਰਾਮ ਹੈਰੋਇਨ ਤੇ 40,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 

Leave a Reply

Your email address will not be published. Required fields are marked *