All Latest NewsNews FlashPunjab NewsTop BreakingTOP STORIES

ਪੰਜਾਬ ‘ਚ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

 

IMD Alert –

ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ 2 ਦਿਨ ਬਾਰਿਸ਼ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। IMD ਦੀ ਰਿਪੋਰਟ ਅਨੁਸਾਰ, 15 ਅਤੇ 16 ਮਾਰਚ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਮੌਸਮ ਵਿਭਾਗ (IMD) ਵੱਲੋਂ ਕੀਤੀ ਗਈ ਭਵਿਖਬਾਣੀ ਮੁਤਾਬਕ, ਅੱਜ 9 ਮਾਰਚ ਤੋਂ ਸਰਗਰਮ ਹੋਣ ਵਾਲੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਵਾਵਾਂ ਦੀ ਰਫ਼ਤਾਰ ਰੁਕਦੇ ਹੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ।

ਇਥੇ ਦਸਣਾ ਬਣਦਾ ਹੈ ਕਿ, ਦਿੱਲੀ-ਐੱਨਸੀਆਰ ਅਤੇ ਪੰਜਾਬ-ਹਰਿਆਣਾ ਸਮੇਤ ਆਸ-ਪਾਸ ਦੇ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਸੀ, ਜੋ ਹੁਣ ਵਧ ਕੇ 13 ਤੋਂ 15 ਡਿਗਰੀ ਸੈਲਸੀਅਸ ਹੋ ਜਾਵੇਗਾ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 15-16 ਮਾਰਚ ਨੂੰ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਨਾਲ ਹੀ, ਹੋਲੀ ਵਾਲੇ ਦਿਨ ਪੰਜਾਬ, ਚੰਡੀਗੜ੍ਹ, ਹਰਿਆਣਾ, ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਤਾਪਮਾਨ ਵਿੱਚ ਕੋਈ ਗਿਰਾਵਟ ਨਹੀਂ ਆਵੇਗੀ।

 

Leave a Reply

Your email address will not be published. Required fields are marked *