All Latest NewsNews FlashPunjab News

ਵੱਡੀ ਖ਼ਬਰ: CPI ਦੀ ਸੀਨੀਅਰ ਨੇਤਾ ਕਾਮਰੇਡ ਮਨਜੀਤ ਕੌਰ ਦਾ ਬੇਰਹਿਮੀ ਨਾਲ ਕਤਲ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਅੱਜ ਔਰਤ ਦਿਵਸ ‘ਤੇ CPI ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਸਦੇ ਘਰ ਨੇੜੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, ਪੁਲਿਸ ਨੇ ਇਸ ਵਾਰਦਾਤ ਦੇ ਸਬੰਧ ਵਿੱਚ 5 ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਦੂਜੇ ਪਾਸੇ, ਵੱਡੀ ਗਿਣਤੀ ਵਿੱਚ ਕਾਮਰੇਡਾਂ ਦੇ ਵੱਲੋਂ ਮਨਜੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਕਾਤਲਾਂ ਦੀ ਗ੍ਰਿਫਤਾਰੀ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।

ਜਾਣਕਾਰੀ ਮੁਤਾਬਕ ਇੱਕ ਪਲਾਟ ਨੂੰ ਲੈ ਕੇ ਮਨਜੀਤ ਕੌਰ ਅਤੇ ਦੂਸਰੀ ਧਿਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਝਗੜਾ ਚੱਲਿਆ ਆ ਰਿਹਾ ਸੀ। ਥਾਣਾ ਬੋਹਾ ਦੇ ਮੁੱਖ ਥਾਣਾ ਅਫਸਰ ਜਗਦੇਵ ਸਿੰਘ ਦਾ ਕਹਿਣਾ ਸੀ ਕਿ ਇਸ ਕਤਲ ਦੇ ਸੰਬੰਧ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ।

 

Leave a Reply

Your email address will not be published. Required fields are marked *