ਵੱਡੀ ਖ਼ਬਰ: ਪੰਜਾਬ ‘ਚ ਫੁੱਟਬਾਲ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ, ਖਿਡਾਰੀ ਦੀ ਮੌਤ
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਆਖੀ ਜਾ ਰਹੀ ਗੱਲ
ਪੰਜਾਬ ਨੈੱਟਵਰਕ, ਚੰਡੀਗੜ੍ਹ
ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਵਿਚ ਚਲ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਇਸ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ।
ਜਾਗਰਣ ਦੀ ਖ਼ਬਰ ਅਨੁਸਾਰ, ਪਿੰਡ ਖੱਬੇ ਰਾਜਪੂਤਾਂ ਦੇ ਖੇਡ ਗਰਾਊਂਡ ਵਿੱਚ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੀ ਸਮਾਪਤੀ ਮੌਕੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾਣ ਦੇ ਤੁਰੰਤ ਬਾਅਦ ਮੋਟਰਸਾਈਕਲ ‘ਤੇ ਆਏ 2 ਨਕਾਬਪੋਸ਼ ਵਿਅਕਤੀ ਗੋਲ਼ੀਆਂ ਚਲਾ ਕੇ ਫ਼ਰਾਰ ਹੋ ਗਏ।
ਇਸ ਦੌਰਾਨ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਸਾਬੂ ਪਿੰਡ ਨੰਗਲੀ ਕਲਾਂ ਉਮਰ ਕਰੀਬ 15 ਸਾਲ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ।
ਜਦਕਿ ਟੂਰਨਾਮੈਂਟ ਦੇ ਗੋਲ਼ਕੀਪਰ ਗੁਰਪ੍ਰੀਤ ਸਿੰਘ ਪਿੰਡ ਖੱਬੇ ਰਾਜਪੂਤਾਂ ਦੇ ਗੋਲ਼ੀਆਂ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਵਿਚ ਐੱਸਐੱਚਓ ਸ਼ਮਸ਼ੇਰ ਸਿੰਘ ਨੇ ਆਖਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।