ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸਦਮਾ, ਸਹੁਰੇ ਦਾ ਦੇਹਾਂਤ
ਪੰਜਾਬ ਨੈੱਟਵਰਕ, ਚੰਡੀਗੜ੍ਹ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਹੁਰੇ ਰਾਕੇਸ਼ ਕੁਮਾਰ ਯਾਦਵ ਦਾ ਦੇਹਾਂਤ ਹੋ ਗਿਆ।
ਇਸ ਸਬੰਧੀ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
It is with deep sorrow that I share the news of the passing of my beloved father-in-law Sh. Rakesh Kumar Yadav ji. His kindness, humility, strength, and unwavering love for the family will always be remembered and cherished.
We are left with your memories and blessings. You will… pic.twitter.com/iYirEOvdqh
— Harjot Singh Bains (@harjotbains) June 17, 2024
ਬੈਂਸ ਨੇ ਲਿਖਿਆ, ‘ਬੜੇ ਦੁੱਖ ਨਾਲ ਮੈਂ ਆਪਣੇ ਸਹੁਰਾ ਸਾਹਿਬ ਰਾਕੇਸ਼ ਕੁਮਾਰ ਯਾਦਵ ਜੀ ਦੇ ਦੇਹਾਂਤ ਦੀ ਖਬਰ ਸਾਂਝੀ ਕਰ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਪਰਿਵਾਰ ਲਈ ਤੁਹਾਡੀ ਦਿਆਲਤਾ, ਤਾਕਤ ਅਤੇ ਅਟੁੱਟ ਪਿਆਰ ਕਦੇ ਨਹੀਂ ਭੁਲਾਇਆ ਜਾ ਸਕੇਗਾ ਅਤੇ ਤੁਹਾਡੀ ਕਮੀ ਹਮੇਸ਼ਾ ਰੜਕਦੀ ਰਹੇਗੀ।
ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਪਿਛਲੇ ਸਾਲ ਹੋਇਆ ਸੀ।