ਪੰਜਾਬ ‘ਚ ਟੂਰਿਸਟ ਬੱਸ ਨਾਲ ਵਾਪਰਿਆ ਵੱਡਾ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ- 11 ਜ਼ਖ਼ਮੀ 

All Latest NewsNational NewsNews FlashPunjab NewsTop BreakingTOP STORIES

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਭਾਵੇਂ ਕਿ ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਸੜਕਾਂ ਤੇ ਹਾਦਸਿਆਂ ਨੂੰ ਰੋਕਣ ਲਈ ਐਸਐਸਐਫ ਤੈਨਾਤ ਕੀਤੀ ਗਈ ਹੈ, ਪਰ ਬਾਵਜੂਦ ਇਸਦੇ ਸੜਕਾਂ ਤੇ ਰੁਕਣ ਦਾ ਨਾਮ ਨਹੀਂ ਲੈ ਰਹੇ। ਰੋਜ਼ਾਨਾ ਹੀ ਕਿਸ ਨਾ ਕਿਸੇ ਜ਼ਿਲ੍ਹੇ ਵਿੱਚ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਹੀ ਜਾਂਦਾ ਹੈ।

ਹੁਣ ਪੰਜਾਬ ਦੇ ਜਲੰਧਰ ਵਿੱਚ ਇੱਕ ਟੂਰਿਸਟ ਬੱਸ ਦੇ ਨਾਲ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਾਪਰੇ ਇਸ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਜਲੰਧਰ ਨੇੜੇ ਅੱਜ ਸਵੇਰੇ ਵਾਪਰਿਆ।

ਮੀਡੀਆ ਰਿਪੋਰਟਾਂ ਦੇ ਮੁਤਾਬਕ, ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ ਜੰਮੂ ਅਤੇ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ।

ਜਦੋਂ ਕਿ ਜਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਬੱਸ ਜੰਮੂ ਵੱਲ ਨੂੰ ਜਾ ਰਹੀ ਸੀ ਅਤੇ ਜਦੋਂ ਇਹ ਜਲੰਧਰ ਲਾਗੇ ਪਹੁੰਚੀ ਤਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 11 ਲੋਕ ਜ਼ਖਮੀ ਹੋ ਗਏ।

ਹਾਲਾਂਕਿ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਹੈ ਅਤੇ ਉਹਨਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *