ਵੱਡੀ ਖ਼ਬਰ: ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ
ਨਵੀਂ ਦਿੱਲੀ:
ਪੂਰਬੀ ਦਿੱਲੀ ਦੇ ਗਾਜ਼ੀਪੁਰ ਸਬਜ਼ੀ ਮੰਡੀ ਨੇੜੇ ਕਾਰ ‘ਚ ਸਵਾਰ ਹੋ ਕੇ ਆਏ ਅਪਰਾਧੀਆਂ ਨੇ ਸਕੂਟਰ ਸਵਾਰ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਐਲਬੀਐਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮ੍ਰਿਤਕ ਦਾ ਨਾਂ ਰੋਹਿਤ ਚਾਵੜਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਗਾਜ਼ੀਪੁਰ ਕੂੜਾ ਡੰਪ ‘ਤੇ ਸੁਪਰਵਾਈਜ਼ਰ ਦਾ ਕੰਮ ਕਰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਦੇ ਮਾਮੇ ਨੇ ਮੀਡੀਆ ਨੂੰ ਦੱਸਿਆ ਕਿ ਨੌਜਵਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਘਟਨਾ ਤੋਂ ਗੁੱਸੇ ‘ਚ ਆਏ ਲੋਕਾਂ ਨੇ ਕੁਝ ਸਮੇਂ ਲਈ ਰੋਡ ਜਾਮ ਕਰ ਦਿੱਤਾ, ਬਾਅਦ ‘ਚ ਪੁਲਸ ਦੇ ਭਰੋਸੇ ਤੋਂ ਬਾਅਦ ਜਾਮ ਹਟਾਇਆ ਗਿਆ।