ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਜਾਣੋ ਕਿੰਨਾ ਫ਼ੈਸਲਿਆਂ ‘ਤੇ ਲੱਗ ਸਕਦੀ ਮੋਹਰ
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ 13 ਮਾਰਚ ਦਿਨ ਵੀਰਵਾਰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਆਇਸ਼ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਪੰਜਾਬ ਵਾਸੀਆਂ ਦੇ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪਿਛਲੀ ਮੀਟਿੰਗ ਵਿੱਚ ਸਰਕਾਰ ਨੇ ਸਨਅਤਕਾਰਾਂ ਤੋਂ ਇਲਾਵਾ ਬੇਰੁਜ਼ਗਾਰਾਂ ਦੇ ਲਈ ਨੌਕਰੀਆਂ ਦਾ ਐਲਾਨ ਕੀਤਾ ਸੀ। ਹੁਣ ਇਸ ਮੀਟਿੰਗ ਵਿੱਚ ਸਰਕਾਰ ਜਿੱਥੇ ਬਜਟ ਤਰੀਕਾਂ ਦਾ ਐਲਾਨ ਕਰ ਸਕਦੀ ਹੈ, ਉਥੇ ਹੀ ਦੂਜੇ ਪਾਸੇ ਸਰਕਾਰ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਵਿਚਾਰ ਚਰਚਾ ਵੀ ਕਰ ਸਕਦੀ ਹੈ।
ਇਸ ਤੋਂ ਇਲਾਵਾ ਨਵੀਆਂ ਭਰਤੀਆਂ ਤੇ ਵੀ ਸਰਕਾਰ ਮੋਹਰ ਲਗਾ ਸਕਦੀ ਹੈ। ਕਿਉਂਕਿ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ਤੇ ਅਸਾਮੀਆਂ ਖਾਲੀ ਹਨ, ਜਿਨਾਂ ਨੂੰ ਭਰਨ ਲਈ ਸਰਕਾਰ ਦੇ ਵੱਲੋਂ ਕੈਬਨਿਟ ਵਿੱਚ ਫੈਸਲਾ ਲਿਆ ਜਾ ਸਕਦਾ ਹੈ।