ਅਹਿਮ ਖ਼ਬਰ: ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਕਰਨ ਦਾ ਐਲਾਨ

All Latest NewsNews FlashPunjab News

 

ਪੰਜਾਬ ਨੈੱਟਵਰਕ, ਗੜਸ਼ੰਕਰ

ਗੜਸ਼ੰਕਰ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਮੀਟਿੰਗ ਸੂਬਾ ਕਨਵੀਨਰ ਸੰਦੀਪ ਸਿੰਘ ਗਿੱਲ, ਇਕਬਾਲ ਸਿੰਘ ਅਤੇ ਬਲਕਾਰ ਸਿੰਘ ਮਘਾਣੀਆ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਈਟੀਟੀ 6635 ਯੁਨੀਅਨ, ਮਾਸਟਰ ਕਾਡਰ 4161 ਯੁਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਦੀਪ ਸਿੰਘ ਨੇ ਦੱਸਿਆ ਕਿ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਐੱਸ ਐੱਲ ਪੀ ਖ਼ਾਰਜ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਨਿਯਮ ਬਦਲਣ ‘ਤੇ ਵੀ ਫਰੰਟ ਨੇ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ ਕਿ ਜੋ ਸਰਕਾਰ ਕਰ ਰਹੀ ਹੈ ਉਹ ਉਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਪੰਜਾਬ ਦੇ ਪੇਅ ਸਕੇਲ ਦੇਣ ਦੇ ਹੱਕ ਵਿੱਚ ਨਹੀਂ ਹੈ।

ਜਿੱਥੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਦੇਣ ਵਾਲੀ ਸਰਕਾਰ ਅੱਜ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਲਈ ਵੀ ਤਿਆਰ ਨਹੀਂ ਹੈ। ਜਿਸ ਕਰਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਦਿੱਲੀ ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਸਿੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਪੰਜਾਬ
ਚੋਣਾਂ ਵਿੱਚ ਵੀ ਉਹੀ ਹਾਲ ਹੋਵੇਗਾ।

ਫਰੰਟ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਨਹੀਂ ਕਰਦੀ ਤਾਂ ਸਰਕਾਰ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ ।ਅੱਜ ਦੀ ਇਸ ਮੀਟਿੰਗ ਵਿੱਚ 23 ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਲਈ ਲਾਮਬੰਦ ਕਰਕੇ ਵੱਧ ਤੋਂ ਵੱਧ ਇਕੱਠ ਰਾਹੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ ਟੀ ਐੱਫ ਦੇ ਸੂਬਾ ਸੰਯੁਕਤ ਜਨਰਲ ਸਕੱਤਰ ਮੁਕੇਸ਼ ਕੁਮਾਰ ਗੁਜਰਾਤੀ ਨੇ ਵੀ ਡੀਟੀਐੱਫ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਮਨਪ੍ਰੀਤ ਬੋਹਾ, ਬੱਗਾ ਸਿੰਘ, ਦਲਵਿੰਦਰ ਸਿੰਘ,ਦਵਿੰਦਰ ਸਿੰਘ, ਜਸਕਰਨ ਸਿੰਘ, ਰਮੇਸ਼ ਕੁਮਾਰ, ਕੁਲਦੀਪ ਸਿੰਘ ਰਾਮਨਗਰ ਆਦਿ ਮੌਜੂਦ ਸਨ।

 

Media PBN Staff

Media PBN Staff

Leave a Reply

Your email address will not be published. Required fields are marked *