ਕਾਂਗਰਸੀ ਲੀਡਰ ਸੁਖਪਾਲ ਖਹਿਰਾ ਖ਼ਿਲਾਫ਼ ਈਡੀ ਦਾ ਵੱਡਾ ਐਕਸ਼ਨ!
ਚੰਡੀਗੜ੍ਹ –
ED ਨੇ ਕਾਂਗਰਸੀ ਲੀਡਰ ਅਤੇ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਵੱਡਾ ਐਕਸ਼ਨ ਕੀਤਾ ਹੈ। ਦਰਅਸਲ, ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ED ਨੇ ਅਟੈਚ ਕਰ ਲਈ ਹੈ।
ਇਥੇ ਜ਼ਿਕਰ ਕਰਨਾ ਬਣਦਾ ਹੈ ਕਿ, ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਦੀ ਜਾ ਰਹੀ ਹੈ ਉਥੇ ਹੀ ED ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਸ਼ਿਕੰਜਾ ਕੱਸਿਆ ਹੈ। ਖਹਿਰਾ ‘ਤੇ ED ਵੱਲੋਂ ਇਹ ਕਾਰਵਾਈ ਨਸ਼ਾ ਤਸਕਰ ਨਾਲ ਲੈਣ ਦੇਣ ਨੂੰ ਲੈ ਕੇ ਕੀਤੀ ਗਈ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਦੂਜੇ ਪਾਸੇ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਮੈਨੂੰ ਮੀਡੀਆ ਰਾਹੀਂ ਹੁਣੇ ਪਤਾ ਲੱਗਾ ਹੈ ਕਿ ED ਨੇ ਮੇਰੀ ਚੰਡੀਗੜ੍ਹ ਰਿਹਾਇਸ਼ ਨੂੰ ਅਟੈਚ ਕਰ ਲਿਆ ਹੈ ਜਿਸ ਬਾਰੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਇਸ ਬਾਰੇ ED ਜਾਂ ਕਿਸੇ ਹੋਰ ਸਰਕਾਰੀ ਸਰੋਤ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਜੇਕਰ ਖਬਰ ਸਹੀ ਵੀ ਹੈ ਤਾਂ ਮੀਡੀਆ ਨੂੰ ਖਬਰਾਂ ਜਾਰੀ ਕਰਨ ਦੀ ਬਜਾਏ ਮੈਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ।
ਉਨ੍ਹਾਂ ਅੱਗੇ ਕਿਹਾ ਕਿ, ਇਹ ਮੇਰੀ ਛਵੀ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ, BJP ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦਾ ਸ਼ਿਕਾਰ ਕਰਨ ਲਈ ED ਦੀ ਦੁਰਵਰਤੋਂ ਕਰ ਰਹੀ ਹੈ। ਨਿਊਜ਼18