All Latest NewsNews FlashPunjab News

Punjab News: 12ਵੀਂ ਜਮਾਤ ਦਾ ਪੇਪਰ ਦੇ ਕੇ ਪਰਤ ਰਹੇ 2 ਵਿਦਿਆਰਥੀਆਂ ਦੀ ਮੌਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੇਪਰ ਦੇ ਕੇ ਪਰਤ ਰਹੇ ਬਾਰਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਦੋਵੇਂ ਵਿਦਿਆਰਥੀ ਹਲਕਾ ਪਾਇਲ ਅਤੇ ਅੰਮ੍ਰਿਤਸਰ ਦੇ ਦੱਸੇ ਜਾ ਰਹੇ ਹਨ। ਇਸ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਹੋਇਆਂ ਗੌਰਮਿੰਟ ਸਕੂਲ ਲੈਕਚਰਾਰ ਅਤੇ ਅਧਿਆਪਕ ਜਥੇਬੰਦੀਆਂ ਡੀਟੀਐਫ ਅਤੇ ਹੋਰਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅਤੇ ਅਧਿਆਪਕ ਜਥੇਬੰਦੀ ਡੀਟੀਐਫ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਕਿ 10+2 ਦੇ ਪੇਪਰ ਦੇ ਕੇ ਪਾਇਲ (ਜ਼ਿਲ੍ਹਾ ਲੁਧਿਆਣਾ) ਤੋਂ ਵਾਪਸ ਪਰਤ ਰਹੇ ਵਿਦਿਆਰਥੀਆਂ ਭਿਆਨਕ ਐਕਸੀਡੈਂਟ ਦਾ ਸ਼ਿਕਾਰ ਹੋਏ ਵਿਦਿਆਰਥੀਆਂ ‘ਚੋਂ ਇੱਕ ਵਿਦਿਆਰਥੀ ਦੇ ਸਦੀਵੀ ਵਿਛੋੜੇ ਤੋਂ ਦਿਲੀ ਦੁੱਖ ਦਾ ਇਜ਼ਹਾਰ ਕਰਦਿਆਂ ਮਾਪਿਆਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।

ਯੂਨੀਅਨ ਨੁਮਾਇੰਦਿਆਂ ਨੇ ਸ਼ੁਰੂ ਤੋਂ ਹੀ ਅਜਿਹੀ ਘਟਨਾਵਾਂ ਕਰਕੇ ਦੂਰ ਦੁਰਾਡੇ ਪ੍ਰੀਖਿਆ ਕੇਂਦਰ ਬਣਾਉਣ ਦਾ ਵਿਰੋਧ ਕੀਤਾ ਸੀ ਤਾਂ ਕਿ ਅਜਿਹੇ ਹਾਦਸੇ ਨੂੰ ਰੋਕਿਆ ਜਾ ਸਕੇ, ਪਰ ਸਰਕਾਰਾਂ ਬਿੱਲਕੁਲ ਜਾਲਮ ਹਨ, ਉਹਨਾਂ ਨੂੰ ਪ੍ਰੀਖਿਆਰਥੀ ਮਾਪਿਆਂ ਨਾਲ ਬਿਲਕੁਲ ਸਰੋਕਾਰ ਨਹੀਂ।

ਆਗੂਆਂ ਨੇ ਤਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸੈਲਫ਼ ਸੈਂਟਰ ਸਕੂਲਾਂ ਨੂੰ ਤੋੜਨ ਦੇ ਕੀਤੇ ਗਏ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਨਾ ਵਿਦਿਆਰਥੀਆਂ ਦੀ ਮੌਤ ਹੋਈ ਹੈ, ਉਨਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਅਤੇ ਜਖਮੀ ਵਿਦਿਆਰਥੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕਰਾਇਆ ਜਾਵੇ।

 

Leave a Reply

Your email address will not be published. Required fields are marked *