All Latest News

ਵੱਡੀ ਖ਼ਬਰ: ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

 

ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਚੁੱਕੇ ਹਨ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ।

ਇਸ ਨਾਲ ਬਰਨਾਲਾ ਵਿਧਾਨ ਸਭਾ ਸੀਟ ਵੀ ਖਾਲੀ ਹੋ ਗਈ। ਅਜਿਹੇ ‘ਚ ਮੀਤ ਹੇਅਰ ਦੀ ਸੀਟ ‘ਤੇ ਵੀ ਉਪ ਚੋਣ ਹੋਵੇਗੀ।

ਇਸ ਤੋਂ ਪਹਿਲਾਂ ਐਮਪੀ ਬਣੇ ਪੰਜਾਬ ਦੇ ਤਿੰਨ ਹੋਰ ਵਿਧਾਇਕ ਅਸਤੀਫ਼ਾ ਦੇ ਚੁੱਕੇ ਹਨ, ਜਿਨ੍ਹਾਂ ਵਿਚ ਦੋ ਕਾਂਗਰਸ ਦੇ ਵਿਧਾਇਕ ਤੇ ਇੱਕ ਆਮ ਆਦਮੀ ਪਾਰਟੀ ਦਾ ਵਿਧਾਇਕ ਸ਼ਾਮਲ ਹੈ।

ਦੱਸ ਦਈਏ ਕਿ, ਹੁਣ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿਚ ਅਗਲੇ ਦਿਨਾਂ ਦੇ ਅੰਦਰ ਅੰਦਰ ਉੱਪ ਚੋਣਾਂ ਹੋ ਸਕਦੀਆਂ ਹਨ।

ਦੱਸਣਾ ਇਹ ਵੀ ਬਣਦਾ ਹੈ ਕਿ, ਜਲੰਧਰ ਉੱਪ ਚੋਣ ਅਗਲੇ ਮਹੀਨੇ ਦੀ 10 ਤਰੀਕ ਨੂੰ ਹੋਣ ਜਾ ਰਹੀ ਹੈ।

 

Leave a Reply

Your email address will not be published. Required fields are marked *