ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਵਜੀਫਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ, 102 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਪੰਜਾਬ ਨੈੱਟਵਰਕ, ਪਟਿਆਲਾ
ਪਟਿਆਲਾ ਦੇ ਸਰਕਾਰੀ ਐਲੀਮੈਟਰੀ ਸਕੂਲ ਮਾਡਲ ਟਾਊਨ ਵਿਖੇ ਕਰਵਾਇਆ ਗਿਆ। ਵਜੀਫਾ ਪ੍ਰੀਖਿਆ ਦੇ ਕੰਨਵੀਨਰ ਤਰਸੇਮ ਲਾਲ ਨੇ ਜਾਣਕਾਰੀ ਦਿੱਤੀ ਕਿ ਪਟਿਆਲਾ ਜ਼ਿਲ੍ਹੇ ਦੇ ਪੰਜ ਬਲਾਕਾਂ ਦੇ 1200 ਦੇ ਬੱਚਿਆਂ ਵੱਲੋਂ ਪ੍ਰੀਖਿਆ ਦਿੱਤੀ ਗਈ, ਇਨ੍ਹਾਂ ਵਿੱਚੋਂ 82 ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ।
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਪਟਿਆਲਾ ਜ਼ਿਲ੍ਹੇ ਤੋਂ ਜਥੇਬੰਦੀ ਦੇ ਕੰਨਵੀਨਰ ਤਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਿਲੇ ਵਿੱਚ ਪਹਿਲੇ ਦਸ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਇਨ੍ਹਾਂ ਤੋਂ ਇਲਾਵਾ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਇਨ੍ਹਾਂ ਤੋਂ ਇਲਾਵਾ ਹਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੌਕੇ ਤੇ ਵਿਦਿਆਰਥੀਆਂ ਦਾ ਲੇਖ ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ ਤੇ 20 ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤਾ ਗਿਆ।
ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਤਮਗੇ ਵੰਡੇ ਗਏ। ਇਸ ਇਨਾਮ ਵੰਡ ਸਮਾਰੋਹ ਵਿੱਚ ਜਗਜੀਤ ਸਿੰਘ ਕੋਹਲੀ ਰਿਟ. ਅਧਿਕਾਰੀ, ਸੁਰਿੰਦਰ ਵਰਮਾ ਸਾਬਕਾ ਡੀ ਈ ਓ, ਪਿਰਸੀਪਲ ਬਲਵਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਵੱਜੋਂ ਪਹੁੰਚੇ, ਇਨ੍ਹਾਂ ਤੋਂ ਪ੍ਰੋ. ਕੁਲਦੀਪ ਸਿੰਘ ਮੁੱਖ ਵਕਤਾ, ਪ੍ਰੋ ਰਣਜੀਤ ਸਿੰਘ ਘੁੰਮਣ, ਬਾਵਾ ਸਿੰਘ ਸਾਬਕਾ ਉਪ ਚੇਅਰਮੈਨ ਘੱਟ ਗਿਣਤੀ ਕਮੀਸ਼ਨ, ਸੁੱਚਾ ਸਿੰਘ, ਬਚਿੱਤਰ ਸਿੰਘ, ਐਡਵੋਕੇਟ ਰਜੀਵ ਲੋਹਟਬੱਦੀ ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ। ਇਨ੍ਹਾਂ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਿੱਚ ਜਸਵਿੰਦਰ ਸਿੰਘ, ਪ੍ਰੇਮ ਕੁਮਾਰ, ਬਲਵਿੰਦਰ ਕੌਰ ਆਦਿ ਉਚੇਚੇ ਤੌਰ ਤੇ ਸ਼ਾਮਲ ਹੋਏ।
ਇਨ੍ਹਾਂ ਤੋਂ ਇਲਾਵਾ ਅਧਿਆਪਕ ਹਰਪ੍ਰੀਤ ਉੱਪਲ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਦੋਸੀ, ਮਹੇਸ਼ ਕੁਮਾਰ, ਸੁੱਖਦੀਪ ਕੌਰ, ਜਸਵਿੰਦਰ ਕੌਰ ਆਦਿ ਸੈਂਟਰ ਹੈਡ ਟੀਚਰ ਜਸਪ੍ਰੀਤ ਕੌਰ, ਇੰਦਰਪਾਲ ਸਿੰਘ, ਪਿਰਥੀਪਾਲ ਸਿੰਘ ਆਦਿ ਸ਼ਾਮਲ ਸਨ। ਮਹਿਮਾਨਾਂ, ਵਿਦਿਆਰਥੀਆਂ ਤੇ ਮਾਪਿਆਂ ਲਈ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ।