Chandigarh News: ਪੁਲਿਸ ਨਾਕਾ ਤੋੜ ਕੇ ਕਾਰ ਚਾਲਕ ਨੇ 2 ਮੁਲਾਜ਼ਮਾਂ ਸਮੇਤ ਤਿੰਨ ਲੋਕਾਂ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
Chandigarh News: ਚੰਡੀਗੜ੍ਹ ਪੁਲਿਸ ਵਲੋਂ ਜ਼ੀਰਕਪੁਰ ਬਾਰਡਰ ਉੱਤੇ ਲਗਾਏ ਗਏ ਹੋਲੀ ਮੌਕੇ ਨਾਕੇ ਦੌਰਾਲ ਇੱਕ ਕਾਰ ਚਾਲਕ ਨੇ ਤੇਜ਼ ਰਫ਼ਤਾਰ ਦੇ ਨਾਲ ਕਾਰ ਚਲਾ ਕੇ ਦੋ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਲੋਕਾਂ ਨੂੰ ਕੁਚਲ ਦਿੱਤਾ।
ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਾਂਸਟੇਬਲ ਸੁਖਦਰਸ਼ਨ ਅਤੇ ਹੋਮ ਗਾਰਡ ਵਾਲੰਟੀਅਰ ਰਾਜੇਸ਼ ਵਜੋਂ ਹੋਈ ਹੈ, ਜਦੋਂਕਿ ਹਾਦਸੇ ਵਿੱਚ ਮਾਰੇ ਗਏ ਤੀਜੇ ਵਿਅਕਤੀ ਦੀ ਪਛਾਣ ਹਾਲੇ ਨਹੀਂ ਹੋਈ।
ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਮੌਕੇ ਤੇ ਪੁੱਜੇ ਅਤੇ ਉਨ੍ਹਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰਨ ਦੇ ਆਦੇਸ਼ ਪੁਲਿਸ ਅਧਿਕਾਰੀ ਨੂੰ ਦੇ ਦਿੱਤੇ ਹਨ।
ਹਾਲਾਂਕਿ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਇਹ ਸਾਹਮਣੇ ਆਈ ਹੈ ਕਿ ਪੁਲਿਸ ਨੇ ਕੁੱਝ ਹੀ ਮਿੰਟਾਂ ਵਿੱਚ ਦੋਸ਼ੀ ਕਾਰ ਚਾਲਕ ਨੂੰ ਸੀਸੀਟੀਵੀ ਫੁਟੇਜ਼ ਦੇ ਆਧਾਰ ਤੇ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਸੈਕਟਰ 31 ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।