ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ‘ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਨਹੀਂ ਬਣਾਈ ਅਜੇ ਵੀ ਕੋਈ ਨੀਤੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ 21 ਮਾਰਚ ਨੂੰ ਖੰਨਾ ਰੈਲੀ ਵਿੱਚ ਬੱਚਿਆਂ ਦੇ ਪਰਿਵਾਰਾਂ ਸਮੇਤ ਕਰਾਂਗੇ ਸ਼ਮੂਲੀਅਤ :- ਸੰਦੀਪ ਖੱਤਰੀ
ਪੰਜਾਬ ਨੈੱਟਵਰਕ, ਪਟਿਆਲਾ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਵਲੋਂ ਜਿਲ੍ਹਾ ਪਟਿਆਲਾ ਦੀ ਮੀਟਿੰਗ ਸੰਦੀਪ ਖੱਤਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਇਸ ਮੀਟਿੰਗ ਵਿੱਚ ਸੂਬੇ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ 21 ਤਰੀਕ ਨੂੰ ਖੰਨੇ ਰੈਲੀ ਵਿੱਚ ਜਾਣ ਲਈ ਤਿਆਰੀਆਂ ਸਬੰਧੀ ਗੱਲਬਾਤ ਕੀਤੀ ਗਈ ਮਨਦੀਪ ਅਜਰੋਰ ਹਰਵਿੰਦਰ ਸਿੰਘ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।
ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਨਾਲ ਹੀ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ 1948 ਫਾਰਮੂਲੇ ਅਧੀਨ ਤਨਖਾਹਾਂ ਫਿਕਸ ਕਰਕੇ ਆਉਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਵਾਧਾ ਕੀਤਾ ਜਾਵੇ।
ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ “21 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਪਰਿਵਾਰਾਂ ਤੇ ਬੱਚਿਆਂ ਸਮੇਤ ਜਰੂਰ ਸ਼ਮੂਲੀਅਤ ਕਰਾਂਗੇ ਇਸ ਮੀਟਿੰਗ ਵਿੱਚ ਮੌਜੂਿੰਦਰ ਸਿੰਘ ਵਜੀਦਪੁਰ ਹਰਪ੍ਰੀਤ ਮਹਿਕਲਾਂ ਰਜੇਸ਼ ਗੁਰਧਿਆਨ ਸਿੰਘ ਨੈਬ ਸਿੰਘ ਰਮਨਦੀਪ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ।