ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਹੋਵੇਗਾ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ

All Latest NewsNews FlashPunjab News

 

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ, ਲੋਕ ਚੇਤਨਾ ਮੰਚ ਵੱਲੋਂ 23 ਮਾਰਚ ਦੇ ਪ੍ਰੋਗਰਾਮ ਸਬੰਧੀ ਪੋਸਟਰ ਰਿਲੀਜ਼

ਦਲਜੀਤ ਕੌਰ, ਲਹਿਰਾਗਾਗਾ

ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸਮਰਪਿਤ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇੱਥੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ। ਵੱਖ-ਵੱਖ ਸਕੂਲਾਂ ਅਤੇ ਪਿੰਡਾਂ ‘ਚ ਜਾ ਕੇ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਪ੍ਰੋਗਰਾਮ ਗ਼ਦਰੀ ਗੁਲਾਬ ਕੌਰ ਦੀ 100ਵੀਂ ਬਰਸੀ ਅਤੇ ਸਾਥੀ ਹਰੀ ਸਿੰਘ ਤਰਕ ਦੀ 18ਵੀਂ ਬਰਸੀ ਨੂੰ ਵੀ ਸਮਰਪਿਤ ਕੀਤਾ ਜਾਵੇਗਾ। ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿਖੇ ਹੋਣ ਵਾਲੇ ਵਿਸ਼ਾਲ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਡਿਊਟੀਆਂ ਲਾਈਆਂ ਗਈਆਂ।

ਮੰਚ ਦੇ ਆਗੂਆਂ ਨੇ ਦੱਸਿਆ ਕਿ ਇਸ ਵਾਰ ਸਾਥੀ ਹਰੀ ਸਿੰਘ ਤਰਕ ਯਾਦਗਾਰੀ ਸਨਮਾਨ ਇਨਕਲਾਬੀ ਗਾਇਕ ਅਜਮੇਰ ਸਿੰਘ ਅਕਲੀਆ ਨੂੰ ਦਿੱਤਾ ਜਾਵੇਗਾ।

ਇਸ ਪ੍ਰੋਗਰਾਮ ਵਿੱਚ ਲੋਕ ਕਲਾ ਮੰਚ, ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਨਿਰਦੇਸ਼ਨਾ ਹੇਠ ਨਾਟਕ ਪੇਸ਼ ਕੀਤੇ ਜਾਣਗੇ। ਮਾਲਵਾ ਹੇਕ, ਲਹਿਰਾਗਾਗਾ ਅਤੇ ਇਨਕਲਾਬੀ ਗਾਇਕ ਅਜਮੇਰ ਅਕਲੀਆ ਵਲੋਂ ਗੀਤ ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਇਸ ਮੀਟਿੰਗ ਨੂੰ ਹਰਭਗਵਾਨ ਗੁਰਨੇ, ਜਗਦੀਸ਼ ਪਾਪੜਾ, ਮਾਸਟਰ ਰਘਬੀਰ ਭੁਟਾਲ, ਗੁਰਚਰਨ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਲਾਲੀ, ਪੂਰਨ ਖਾਈ, ਜੋਰਾ ਸਿੰਘ ਗਾਗਾ, ਭੀਮ ਸਿੰਘ, ਲਛਮਣ ਸਿੰਘ ਅਲੀਸ਼ੇਰ, ਵਰਿੰਦਰ ਸਿੰਘ ਅਤੇ ਮਾਸਟਰ ਰਤਨਪਾਲ ਡੂਡੀਆਂ ਨੇ ਸੰਬੋਧਨ ਕੀਤਾ।

 

Media PBN Staff

Media PBN Staff

Leave a Reply

Your email address will not be published. Required fields are marked *