Big Breaking: ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖਾਂ ਤੋਂ ਸਰਕਾਰ ਨੇ NSA ਹਟਾਇਆ, ਕੱਲ੍ਹ ਆਉਣਗੇ ਪੰਜਾਬ
ਅਸਾਮ/ਚੰਡੀਗੜ੍ਹ
ਡਿਬਰੂਗੜ੍ਹ ਜੇਲ੍ਹ ‘ਚ ਬੰਦ 7 ਸਿੱਖਾਂ ਤੇ ਤੋਂ NSA ਹਟਾ ਕੇ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੇ ਤਿਆਰੀ ਖਿੱਚ ਲਈ ਹੈ।
ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਹੈ ਕਿ ਸਿੱਖਾਂ ਤੋਂ ਐਨਐਸਏ ਹਟਾ ਕੇ ਐਮਪੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅਜਨਾਲਾ ਥਾਣੇ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਹੁਣ ਪੰਜਾਬ ਪੁਲਿਸ ਵੀ ਕਾਰਵਾਈ ਦੇ ਮੂਡ ਵਿੱਚ ਹੈ।
ਸਰਕਾਰੀ ਸੂਤਰਾਂ ਅਨੁਸਾਰ, ਕੱਲ੍ਹ ਤੋਂ ਸਾਰੇ ਬੰਦੀ ਸਿੱਖਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੀ ਅਗਵਾਈ ਵਿੱਚ ਕਥਿਤ ਤੌਰ ਤੇ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਕਰੀਬ 200-250 ਲੋਕਾਂ ਦੀ ਭੀੜ ਨੇ ਆਪਣੇ ਇੱਕ ਸਾਥੀ ਨੂੰ ਪੁਲਿਸ ਹਿਰਾਸਤ ਵਿੱਚ ਛੁਡਾਉਣ ਲਈ ਪੁਲਿਸ ਥਾਣਾ ਅਜਨਾਲਾ ਤੇ ਹਮਲਾ ਕੀਤਾ ਗਿਆ ਸੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਬਾਜੇਕੇ ਦੇ ਖਿਲਾਫ਼ ਚੰਡੀਗੜ੍ਹ ਵਿੱਚ ਵੀ ਕੇਸ ਦਰਜ ਹੈ, ਜਿਸ ਕਾਰਨ ਮੰਨਿਆ ਜਾ ਸਕਦਾ ਹੈ ਕਿ ਉਸਨੂੰ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ 9 ਹੋਰ ਸਿੱਖ ਨੌਜਵਾਨ ਪਿਛਲੇ ਕਰੀਬ ਦੋ ਸਾਲਾਂ ਤੋਂ ਬੰਦ ਹਨ।
ਸੂਤਰ ਦੱਸਦੇ ਹਨ ਕਿ, ਜਿਨ੍ਹਾਂ ਸਿੱਖਾਂ ਨੁੰ ਪੰਜਾਬ ਲਿਆਂਦਾ ਜਾਵੇਗਾ, ਉਨ੍ਹਾਂ ਵਿੱਚ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ ), ਪੱਪਲ ਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਬਸੰਤ ਸਿੰਘ, ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦੇ ਚਾਚਾ) ਸ਼ਾਮਲ ਹਨ।