Breaking: ਭਗਵੰਤ ਮਾਨ ਅਗਲੇ ਕਿੰਨੇ ਸਾਲ ਰਹਿਣਗੇ ਮੁੱਖ ਮੰਤਰੀ- ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਕਿੰਨੇ ਸਾਲਾਂ ਤੱਕ ਸੇਵਾ ਕਰਦੇ ਰਹਿਣਗੇ, ਇਸ ਬਾਰੇ ਅੱਜ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਨਾ ਸਿਰਫ਼ ਆਪਣੇ ਮੌਜੂਦਾ ਪੰਜ ਸਾਲ ਦੇ ਕਾਰਜਕਾਲ ਨੂੰ ਸਫਲਤਾਪੂਰਵਕ ਪੂਰਾ ਕਰਨਗੇ।
ਸਗੋਂ ਅਗਲੇ ਪੰਜ ਸਾਲ ਤੱਕ, ਯਾਨੀ 2032 ਤੱਕ, ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਇਹ ਐਲਾਨ ਪੰਜਾਬ ਦੀ ਸਿਆਸੀ ਸਰਗਰਮੀਆਂ ਵਿੱਚ ਇੱਕ ਵੱਡੀ ਘਟਨਾ ਵਜੋਂ ਸਾਹਮਣੇ ਆਇਆ ਹੈ।
ਕੇਜਰੀਵਾਲ ਦੇ ਇਸ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਲੀਡਰਸ਼ਿਪ ‘ਤੇ ਪੂਰਾ ਭਰੋਸਾ ਰੱਖਦੀ ਹੈ ਅਤੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਪੰਜਾਬ ਦੀ ਕਮਾਨ ਸੌਂਪਣ ਦੀ ਯੋਜਨਾ ਬਣਾ ਰਹੀ ਹੈ।
ਇਸ ਐਲਾਨ ਨੂੰ ਪਾਰਟੀ ਦੀ ਭਵਿੱਖੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਪੰਜਾਬ ਵਿੱਚ AAP ਦੀ ਸਰਕਾਰ ਨੂੰ ਹੋਰ ਮਜ਼ਬੂਤ ਕਰਨਾ ਹੈ।