Breaking: ਕਾਂਗਰਸ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕਾ ਭਾਜਪਾ ‘ਚ ਸ਼ਾਮਲ
Breaking: ਕਿਰਨ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਸੀਟ ਤੋਂ ਆਪਣੀ ਧੀ ਸ਼ਰੂਤੀ ਲਈ ਕਾਂਗਰਸ ਤੋਂ ਟਿਕਟ ਮੰਗ ਰਹੀ ਸੀ…
ਪੰਜਾਬ ਨੈੱਟਵਰਕ, ਚੰਡੀਗੜ੍ਹ-
Breaking: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਵਿਚ ਆਪਣੀ ਧੀ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਪਾਰਟੀ ਵਿਰੁੱਧ ਆਵਾਜ਼ ਉਠਾਉਣ ਵਾਲੀ ਕਾਂਗਰਸ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਹੋਇਆ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
#WATCH | Delhi: Former Haryana Congress leader Kiran Choudhry along with her daughter Shruti Choudhry join BJP in the presence of Haryana CM Nayab Singh Saini, Union Minister CM Manohar Lal Khattar & party National General Secretary Tarun Chugh.#KiranChoudhry #BJP… pic.twitter.com/wTGs06ytdr
— TIMES NOW (@TimesNow) June 19, 2024
ਇਸ ਦੌਰਾਨ ਸੀਐਮ ਨਾਇਬ ਸਿੰਘ ਸੈਣੀ ਮੌਜੂਦ ਰਹੇ। ਕਿਰਨ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਸੀਟ ਤੋਂ ਆਪਣੀ ਧੀ ਸ਼ਰੂਤੀ ਲਈ ਕਾਂਗਰਸ ਤੋਂ ਟਿਕਟ ਮੰਗ ਰਹੀ ਸੀ, ਪਰ ਪਾਰਟੀ ਨੇ ਉਨ੍ਹਾਂ ਦੀ ਥਾਂ ਮਹਿੰਦਰਗੜ੍ਹ ਤੋਂ ਕਾਂਗਰਸੀ ਵਿਧਾਇਕ ਰਾਓ ਦਾਨ ਸਿੰਘ ਨੂੰ ਟਿਕਟ ਦੇ ਦਿੱਤੀ।
ਹਾਲਾਂਕਿ ਚੋਣਾਂ ‘ਚ ਉਹ ਹਾਰ ਗਏ ਸਨ। ਇਸ ਤੋਂ ਬਾਅਦ ਰਾਓ ਦਾਨ ਸਿੰਘ ਨੇ ਚੌਧਰੀ ‘ਤੇ ਉਨ੍ਹਾਂ ਦਾ ਨਾਂ ਲਏ ਬਿਨਾਂ ਕਈ ਗੰਭੀਰ ਦੋਸ਼ ਲਗਾਏ ਸੀ। ਇਸ ਦੇ ਨਾਲ ਹੀ ਕਿਰਨ ਨੇ ਇਸ ‘ਤੇ ਆਪਣਾ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਟਿਕਟਾਂ ਦੀ ਵੰਡ ਸਹੀ ਢੰਗ ਨਾਲ ਕੀਤੀ ਜਾਂਦੀ ਤਾਂ ਕਾਂਗਰਸ ਇੱਥੋਂ ਚੋਣ ਜਿੱਤ ਸਕਦੀ ਸੀ।